Connect with us

Politics

ਸੁਸ਼ੀਲ ਰਿੰਕੂ ‘ਆਪ’ ‘ਚ ਸ਼ਾਮਲ ਹੋਣ ‘ਤੇ ਬੋਲੋ ਰਾਜਾ ਵੜਿੰਗ ਕਿਹਾ- ਪਾਰਟੀ ‘ਚ ਧੋਖੇਬਾਜ਼ਾਂ ਲਈ ਕੋਈ ਥਾਂ ਨਹੀਂ

Published

on

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਬੁੱਧਵਾਰ ਨੂੰ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਘਟਨਾਕ੍ਰਮ ‘ਤੇ ਪ੍ਰਤੀਕਰਮ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਨੈਤਿਕ ਕਦਰਾਂ-ਕੀਮਤਾਂ ਨਾਲ ਸਮਝੌਤਾ ਨਹੀਂ ਕਰਦੀ। ਪਾਰਟੀ ਆਪਣੇ ਆਗੂਆਂ ਅਤੇ ਵਰਕਰਾਂ ਦਾ ਸਤਿਕਾਰ ਕਰਦੀ ਹੈ ਪਰ ਪਾਰਟੀ ਵਿੱਚ ਧੋਖੇਬਾਜ਼ਾਂ ਲਈ ਕੋਈ ਥਾਂ ਨਹੀਂ ਹੈ।

ਰਿੰਕੂ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੁਰਲ ਲਗਾਤਾਰ ਰਿੰਕੂ ਬਾਰੇ ਬੁਰਾ-ਭਲਾ ਬੋਲ ਰਹੀ ਹੈ ਅਤੇ ਰਿੰਕੂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਜ਼ਿੰਮੇਵਾਰ ਦੱਸ ਰਹੀ ਹੈ, ਜਿਸ ਬਾਰੇ ਉਨ੍ਹਾਂ ਨੂੰ ਪਤਾ ਹੈ। ਹਾਲਾਂਕਿ, ਉਸਨੇ ਉਨ੍ਹਾਂ ਦਾ ਕਦੇ ਖੁਲਾਸਾ ਨਹੀਂ ਕੀਤਾ। ਵੜਿਗ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਰਿੰਕੂ ਦੇ ਰਸਮੀ ਤੌਰ ‘ਤੇ ਸ਼ਾਮਲ ਹੋਣ ਤੋਂ ਬਾਅਦ ‘ਆਪ’ ਲੀਡਰਸ਼ਿਪ ਆਪਣੇ ਅਕਸ ਨੂੰ ਸਾਫ਼ ਕਰਨ ਲਈ ਕੰਮ ਕਰੇਗੀ।

ਵੜਿੰਗ ਨੇ ‘ਆਪ’ ‘ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਰਿੰਕੂ ਨੂੰ ਪਾਰਟੀ ‘ਚ ਕਿਉਂ ਸ਼ਾਮਲ ਕੀਤਾ ਜਦੋਂ ਕਿ ਉਨ੍ਹਾਂ ਦੇ ਆਪਣੇ ਵਿਧਾਇਕ ਸ਼ੀਤਲ ਅੰਗੁਰਾਲ ਕੋਲ ਸੁਸ਼ੀਲ ਕੁਮਾਰ ਰਿੰਕੂ ਖਿਲਾਫ ਸਬੂਤ ਸਨ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਰਿੰਕੂ ਕਿਹੜੀਆਂ ਭ੍ਰਿਸ਼ਟ ਗਤੀਵਿਧੀਆਂ ‘ਚ ਸ਼ਾਮਲ ਸੀ ਅਤੇ ‘ਆਪ’ ‘ਚ ਸ਼ਾਮਲ ਹੋਣ ਦਾ ਰਿੰਕੂ ਨੂੰ ਕੀ ਫਾਇਦਾ ਹੋਇਆ?