Punjab
ਦਿਵਿਆਂਗ ਵਿਅਕਤੀਆਂ ਨੂੰ ਬਨਾਉਟੀ ਅੰਗ ਮੁਹੱਈਆ ਕਰਨ ਲਈ 18 ਅਗਸਤ ਨੂੰ ਮਲੋਟ ’ਚ ਲੱਗੇਗਾ ਵਿਸ਼ੇਸ਼ ਕੈਂਪ

ਚੰਡੀਗੜ:
ਦਿਵਿਆਂਗ ਵਿਅਕਤੀਆਂ ਨੂੰ ਬਨਾਉਟੀ ਅੰਗਾਂ ਦੀ ਵੰਡ ਕਰਨ ਸਬੰਧੀ 18 ਅਗਸਤ 2022 ਨੂੰ ਐਡਵਰਗੰਜ ਮਲੋਟ ਵਿਖੇ ਕੈਂਪ ਸਵੇਰੇ 11 ਵਜੇ ਲਾਇਆ ਜਾ ਰਿਹਾ ਹੈ। ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਤੋਂ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਕੀਤੀ ਜਾਵੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਨਾਉਟੀ ਅੰਗ ਮੁਹੱਈਆ ਕਰਵਾਉਣ ਲਈ ਇਹ ਕੈਂਪ ਅਲਿਮਕੋ ਵੱਲੋਂ ਲਗਾਇਆ ਜਾ ਰਿਹਾ ਹੈ। ਪਹਿਲੇ ਪੜਾਅ ਵਿੱਚ ਦਿਵਿਆਂਗ ਵਿਅਕਤੀਆਂ ਦੀ ਅਸੈਸਮੈਂਟ ਕੀਤੀ ਜਾਵੇਗੀ ਅਤੇ ਦੂਸਰੇ ਪੜਾਅ ਵਿੱਚ ਉਨਾਂ ਨੂੰ ਬਨਾਉਟੀ ਅੰਗਾਂ ਦੀ ਵੰਡ ਕੀਤੀ ਜਾਵੇਗੀ।
ਉਨਾਂ ਦੱਸਿਆ ਕਿ ਇਸ ਕੈਂਪ ਤੋਂ ਪਹਿਲਾਂ ਦਿਵਿਆਂਗ ਵਿਅਕਤੀਆਂ ਦੀ ਜਨ ਸੇਵਾ ਕੇਂਦਰਾਂ (ਕੌਮਨ ਸਰਵਿਸ ਸੈਂਟਰ) ਰਾਹੀਂ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਉਨਾਂ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਲਾਭ ਉਠਾਉਣ ਲਈ ਆਪਣੀ ਰਜਿਸਟ੍ਰੇਸ਼ਨ ਨੇੜਲੇ ਕੌਮਨ ਸਰਵਿਸ ਸੈਂਟਰ ਵਿਚ ਕਰਵਾਉਣ। ਉਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੀ ਰਜਿਸਟ੍ਰੇਸ਼ਨ ਰਹਿ ਜਾਂਦੀ ਹੈ ਤਾਂ ਉਸ ਦੀ ਰਜਿਸਟ੍ਰੇਸ਼ਨ ਕੈਂਪ ਦੌਰਾਨ ਵੀ ਕੀਤੀ ਜਾਵੇਗੀ।