Connect with us

Punjab

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲੱਗਣਗੇ ਵਿਸ਼ੇਸ਼ ਕੈਂਪ

Published

on

ਪੰਜਾਬ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ।

ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਕੈਂਪਾਂ ਦੌਰਾਨ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਚੈੱਕ ਕਰ ਸਕਣਗੇ। ਇਸ ਦੇ ਨਾਲ ਹੀ ਜਿਹੜੇ ਨੌਜਵਾਨ ਜਾਂ ਹੋਰ ਯੋਗ ਨਾਗਰਿਕ ਅਜੇ ਤੱਕ ਵੋਟਰ ਵਜੋਂ ਰਜਿਸਟਰ ਨਹੀਂ ਹੋਏ, ਉਨ੍ਹਾਂ ਨੂੰ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਦਾ ਮੌਕਾ ਵੀ ਮਿਲੇਗਾ।

ਚੋਣ ਵਿਭਾਗ ਵੱਲੋਂ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ ਅਤੇ ਲੋੜ ਪੈਣ ’ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕਰਨ।

ਕੈਮਰੇ ’ਤੇ: ਤਾਂ ਜੇਕਰ ਤੁਸੀਂ ਵੀ ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨਾ ਚਾਹੁੰਦੇ ਹੋ ਜਾਂ ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣੀ ਹੈ, ਤਾਂ ਅੱਜ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚੋ।