Connect with us

Punjab

ਬੀਐਸਐਫ ਅਧਕਾਰੀਆਂ ਵਲੋਂ ਸਰਹੱਦੀ ਕਿਸਾਨਾਂ ਨਾਲ ਵਿਸ਼ੇਸ ਮੀਟਿੰਗ |

Published

on

ਬੀ ਐੱਸ ਐੱਫ ਦੀ 89 ਬਟਾਲੀਅਨ ਵਲੋਂ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਭਾਰਤ – ਪਾਕਿਸਤਾਨ ਸਰਹੱਦ ਤੇ ਕੰਡਿਆਲੀ ਤਾਰ ਤੋਂ ਪਾਰ ਪੈਦੀਆਂ ਖੇਤੀ ਜ਼ਮੀਨਾਂ ਦੇ ਮਾਲਕ ਕਿਸਾਨਾਂ ਨਾਲ ਬੀਐਸਐਫ ਵੱਲੋਂ ਕਿਸਾਨ ਮੀਟਿੰਗ ਕੀਤੀ ਗਈ। ਉਥੇ ਹੀ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ ।

ਕਿਸਾਨ ਮੀਟਿੰਗ ਵਿੱਚ ਡੀਆਈਜੀ ਬੀਐਸਐਫ ਪ੍ਰਭਾਕਰ ਜੋਸ਼ੀ ਨੇ ਭਾਰਤ ਪਾਕਿ ਕੌਮਾਂਤਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜ਼ਮੀਨਾਂ ਦੇ ਮਾਲਕ ਕਿਸਾਨਾਂ  ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਐਸਐਫ ਨੇ ਹਮੇਸਾ ਸਰਹੱਦੀ ਖੇਤਰ ਦੇ ਕਿਸਾਨਾਂ  ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਹੋਣਗੀਆਂ ।

ਇਸ ਮੌਕੇ ਤੇ ਉਨ੍ਹਾਂ  ਅਪੀਲ ਕੀਤੀ ਕਿ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਹੱਦੀ ਖੇਤਰ ਚ ਅਸਮਾਨ ਜਾਂ ਘੁੰਮਣ ਵਾਲੇ ਡਰੋਨਾਂ ਤੇ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਹੱਦੀ ਖੇਤਰ ਵਿੱਚ ਸ਼ੱਕੀ ਵਿਅਕਤੀ ਸ਼ੱਕੀ ਚੀਜ਼ ਜਾਂ ਡਰੋਨ ਦਿਖਾਈ ਦਿੰਦਾ ਹੈ

ਤਾਂ ਇਸ ਸਬੰਧੀ ਤੁਰੰਤ ਸਬੰਧਤ ਬੀਓਪੀ ਤੇ ਤਾਇਨਾਤ ਬੀਐਸਐਫ ਜਵਾਨਾਂ ਨੂੰ ਸੂਚਿਤ ਕੀਤਾ ਜਾਵੇ ਉਥੇ ਹੀ ਕਿਸਾਨਾਂ ਨੇ ਵੀ ਕਿਹਾ ਕਿ ਉਹਨਾਂ ਵਲੋਂ ਜਵਾਨਾਂ ਅਤੇ ਅਧਕਾਰੀਆਂ ਨੂੰ ਪੂਰਾ ਸਹਿਯੁਗ ਦਿਤਾ ਜਾਂਦਾ ਹੈ |