Connect with us

Punjab

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ ਸ਼ੁਰੂ

Published

on

PUNJAB VIDHANSABHA SESSION : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੁੜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸੈਸ਼ਨ 26 ਸਤੰਬਰ ਤੋਂ ਸ਼ੁਰੂ ਹੋਵੇਗਾ ਅਤੇ ਇਹ ਵਿਸ਼ੇਸ਼ ਇਜਲਾਸ 29 ਸਤੰਬਰ ਤੱਕ ਚੱਲੇਗਾ।

ਚਾਰ ਦਿਨਾਂ ਸੈਸ਼ਨ ਲਈ ਵਿਧਾਨ ਸਭਾ ਸਕੱਤਰੇਤ ਨੇ ਨੋਟਿਸ ਜਾਰੀ ਕੀਤਾ ਹੈ। ਮੁੜ ਵਸੇਬੇ ਨਾਲ ਜੁੜੇ ਮਾਮਲਿਆਂ ‘ਤੇ ਹੋ ਸੈਸ਼ਨ ‘ਚ ਚਰਚਾ ਹੋ ਸਕਦੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈ ਕੇ ਗੱਲਬਾਤ ਹੋਵੇਗੀ। 15 ਜੁਲਾਈ ਨੂੰ ਵਿਧਾਨ ਸਭਾ ਦਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ।

CM ਮਾਨ ਨੇ ਕੀਤਾ ਟਵੀਟ

ਵਿਸ਼ੇਸ਼ ਸੈਸ਼ਨ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ, ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਜਾਂਦਾ ਹੈ।