Connect with us

Punjab

ਅੱਜ ਪੰਜਾਬ ਵਿਧਾਨਸਭਾ ਦਾ ਸਪੈਸ਼ਲ ਸੈਸ਼ਨ

Published

on

PUNJAB VIDHANSABHA : ਅੱਜ ਪੰਜਾਬ ਵਿਧਾਨਸਭਾ ਦਾ ਸਪੈਸ਼ਲ ਸੈਸ਼ਨ ਹੋਣ ਜਾ ਰਿਹਾ ਹੈ। ਇਹ ਸੈਸ਼ਨ ਦੋ ਦਿਨ ਚੱਲੇਗਾ। ਪੰਜਾਬ ‘ਚ ਹੜ੍ਹਾਂ ਨੂੰ ਲੈ ਕੇ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ।

ਹੜ੍ਹਾਂ ਨਾਲ ਇਕ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿਚ ਲੱਖਾਂ ਲੋਕ ਬੇਘਰ ਹੋਏ ਹਨ ਅਤੇ ਲੱਖ ਏਕੜ ਫ਼ਸਲ ਤਬਾਹ ਹੋ ਗਈ ਹੈ। ਪਸ਼ੂਆਂ ਦੀ ਮੌਤ ਹੋ ਗਈ ਹੈ। ਬਿਜਲੀ ਢਾਂਚੇ, ਸਕੂਲਾਂ ਤੇ ਹਸਪਤਾਲਾਂ ਦੀਆਂ ਇਮਾਰਤਾਂ ਤੋਂ ਇਲਾਵਾ ਸੜਕਾਂ ’ਤੇ ਪੁਲਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ ਪਰ ਕੇਂਦਰ ਨੇ ਸਿਰਫ਼ 20 ਹਜ਼ਾਰ ਕਰੋੜ ਦੀ ਮੰਗ ਦੇ ਮੁਕਾਬਲੇ ਸਿਰਫ਼ 1600 ਕਰੋੜ ਦੀ ਰਾਹਤ ਦਿਤੀ ਹੈ।