Connect with us

Punjab

ਅੱਜ ਪੰਜਾਬ ਵਿਧਾਨਸਭਾ ਦਾ ਸਪੈਸ਼ਲ ਸੈਸ਼ਨ

Published

on

PUNJAB VIDHANSABHA SESSION : ਅੱਜ ਪੰਜਾਬ ਵਿਧਾਨਸਭਾ ਦਾ ਸਪੈਸ਼ਲ ਸੈਸ਼ਨ ਬੁਲਾਇਆ ਗਿਆ ਹੈ, ਜਿਸ ਵਿੱਚ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਵੱਡਾ ਫੈਸਲਾ ਹੋ ਸਕਦਾ ਹੈ। ਸਰਕਾਰ ਵੱਲੋਂ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਵਿਧਾਨਸਭਾ ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ।

ਜਾਣਕਾਰੀ ਮੁਤਾਬਕ, ਇਹ ਸਪੈਸ਼ਲ ਸੈਸ਼ਨ ਖਾਸ ਤੌਰ ‘ਤੇ ਧਾਰਮਿਕ ਬੇਅਦਬੀ ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੁਲਾਇਆ ਗਿਆ ਹੈ। ਸਰਕਾਰ ਇਸ ਮੁੱਦੇ ‘ਤੇ ਕੋਈ ਵੱਡਾ ਕਾਨੂੰਨੀ ਕਦਮ ਚੁੱਕ ਸਕਦੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਸੂਤਰਾਂ ਦੇ ਹਵਾਲੇ ਨਾਲ ਇਹ ਵੀ ਖਬਰ ਹੈ ਕਿ ਨਵੇਂ ਕਾਨੂੰਨ ਜਾਂ ਸੋਧ ਰਾਹੀਂ ਬੇਅਦਬੀ ਕਰਨ ਵਾਲਿਆਂ ਲਈ ਸਜ਼ਾਵਾਂ ਹੋਰ ਵੀ ਸਖ਼ਤ ਕੀਤੀਆਂ ਜਾ ਸਕਦੀਆਂ ਹਨ। ਇਸ ਵਿੱਚ ਲੰਬੀ ਕੈਦ ਜਾਂ ਹੋਰ ਕੜੀਆਂ ਧਾਰਾਵਾਂ ਜੋੜਨ ਦੀ ਵੀ ਸੰਭਾਵਨਾ ਹੈ।

ਵਿਰੋਧੀ ਪਾਰਟੀਆਂ ਵੀ ਇਸ ਮੁੱਦੇ ‘ਤੇ ਆਪਣਾ ਰੁਖ ਸਪੱਸ਼ਟ ਕਰਨਗੀਆਂ। ਕਈ ਨੇਤਾਵਾਂ ਵੱਲੋਂ ਪਹਿਲਾਂ ਹੀ ਕੜੀਆਂ ਸਜ਼ਾਵਾਂ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਕੁਝ ਕਾਨੂੰਨੀ ਪੱਖਾਂ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

ਪਿਛਲੇ ਕੁਝ ਸਮੇਂ ਦੌਰਾਨ ਪੰਜਾਬ ਵਿੱਚ ਬੇਅਦਬੀ ਦੇ ਕਈ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਲੋਕਾਂ ਵਿੱਚ ਗੁੱਸਾ ਅਤੇ ਚਿੰਤਾ ਵਧੀ ਹੈ। ਇਸੇ ਨੂੰ ਦੇਖਦੇ ਹੋਏ ਸਰਕਾਰ ‘ਤੇ ਦਬਾਅ ਸੀ ਕਿ ਉਹ ਇਸ ਮਾਮਲੇ ਵਿੱਚ ਸਖ਼ਤ ਕਦਮ ਚੁੱਕੇ।

ਹੁਣ ਦੇਖਣਾ ਇਹ ਹੋਵੇਗਾ ਕਿ ਅੱਜ ਦੇ ਇਸ ਸਪੈਸ਼ਲ ਸੈਸ਼ਨ ਵਿੱਚ ਸਰਕਾਰ ਵੱਲੋਂ ਕਿਹੜਾ ਵੱਡਾ ਫੈਸਲਾ ਲਿਆ ਜਾਂਦਾ ਹੈ ਅਤੇ ਕੀ ਨਵਾਂ ਕਾਨੂੰਨ ਲਾਗੂ ਕੀਤਾ ਜਾਂਦਾ ਹੈ। ਇਸ ਖ਼ਬਰ ਨਾਲ ਜੁੜੀਆਂ ਹਰ ਅਪਡੇਟ ਲਈ ਬਣੇ ਰਹੋ ਸਾਡੇ ਨਾਲ।