Connect with us

India

ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਟੀਮਾਂ ਕਰ ਰਹੀਆਂ ਹਨ ਸੈਨੇਟਾਈਜ਼ ਦਾ ਛਿੜਕਾਅ

Published

on

ਬਟਾਲਾ, 26 ਮਾਰਚ : ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਕਦਮ ਉਠਾਏ ਗਏ ਹਨ। ਪ੍ਰਸ਼ਾਸਨ ਵਲੋਂ ਜਿਥੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਬਟਾਲਾ ਸ਼ਹਿਰ ਦੀ ਸਾਫ਼-ਸਫ਼ਾਈ ਕਰਨ ਦੇ ਨਾਲ ਵਿਸ਼ੇਸ਼ ਸਪਰੇਅ ਕਰਕੇ ਸ਼ਹਿਰ ਨੂੰ ਸੈਨੇਟਾਈਜ਼ ਵੀ ਕੀਤਾ ਜਾ ਰਿਹਾ ਹੈ।
ਐੱਸ.ਡੀ.ਐੱਮ.ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ. ਬਲਵਿੰਦਰ ਸਿੰਘ ਨੇ ਅੱਜ ਬਟਾਲਾ ਸ਼ਹਿਰ ਵਿੱਚ ਸੈਨੇਟਾਈਜ਼ ਮੁਹਿੰਮ ਦਾ ਜਾਇਜਾ ਲੈਂਦਿਆਂ ਦੱਸਿਆ ਕਿ ਪੂਰੇ ਸ਼ਹਿਰ ਵਿੱਚ ਨਗਰ ਨਿਗਮ ਦੀਆਂ ਟੀਮਾਂ ਦੇ ਨਾਲ ਕੁਝ ਸਵੈ-ਸੰਸਥਾਵਾਂ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ ਜੋ ਹਰ ਗਲੀ ਮੁਹੱਲੇ ਵਿੱਚ ਪਹੁੰਚ ਕੇ ਸੈਨੇਟਾਈਜ਼ ਦਾ ਛਿੜਕਾਅ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਰੋਜ਼ਾਨਾ ਸਫ਼ਾਈ ਹੋ ਰਹੀ ਹੈ ਅਤੇ ਇਕੱਤਰ ਕੂੜੇ ਨੂੰ ਸ਼ਹਿਰੋਂ ਬਾਹਰ ਡੰਪ ਉੱਪਰ ਪਹੁੰਚਾਇਆ ਜਾ ਰਿਹਾ ਹੈ।
ਐੱਸ.ਡੀ.ਐੱਮ. ਬਟਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਕਰਫਿਊ ਇੱਕ ਖਤਰਨਾਕ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਹੈ ਅਤੇ ਇਸ ਦੌਰਾਨ ਲੋਕਾਂ ਨੂੰ ਆਪਣੇ ਘਰਾਂ ਅੰਦਰ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਹਰ ਜਰੂਰਤ ਦਾ ਸਮਾਨ ਲੋਕਾਂ ਦੇ ਘਰਾਂ ਤੱਕ ਪੁੱਜਦਾ ਕਰਨ ਦੇ ਪ੍ਰਬੰਧ ਕਰ ਦਿੱਤੇ ਗਏ ਹਨ ਅਤੇ ਲੋਕਾਂ ਨੂੰ ਘਰ ਤੋਂ ਬਾਹਰ ਆਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੀ ਸਹੂਲਤ ਲਈ ਦਿਨ ਰਾਤ ਕੰਮ ਕਰ ਰਿਹਾ ਹੈ ਅਤੇ ਲੋਕਾਂ ਨੂੰ ਵੀ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਯਤਨਾ ਸਦਕਾ ਅਸੀਂ ਇਸ ਸੰਕਟ ਉੱਪਰ ਜਰੂਰ ਜਿੱਤ ਪਾ ਲਵਾਂਗੇ।
ਇਸ ਮੌਕੇ ਉਨ੍ਹਾਂ ਨਾਲ ਲੋਕ ਸੰਪਰਕ ਅਧਿਕਾਰੀ ਇੰਦਰਜੀਤ ਸਿੰਘ ਬਾਜਵਾ, ਜ਼ਿਲ੍ਹਾ ਸ਼ਿਕਾਇਤ ਕਮੇਟੀ ਦੇ ਮੈਂਬਰ ਗੌਤਮ ਸੇਠ ਗੁੱਡੂ ਵੀ ਮੌਜੂਦ ਸਨ।