Connect with us

Punjab

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਭਾਸ਼ਣ ਮੁਕਾਬਲੇ

Published

on

ਪਟਿਆਲਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਸਰਗਰਮੀਆਂ ਅਧੀਨ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਪੜ ਵਿਖੇ ਪ੍ਰਿੰ. ਅਮਨਦੀਪ ਕੌਰ ਸਿੱਧੂ ਦੀ ਅਗਵਾਈ ‘ਚ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ‘ਚ ਤਿੰਨ ਦਰਜਨ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ।

ਸ੍ਰੀਮਤੀ ਸੁਖਵਿੰਦਰ ਕੌਰ ਜ਼ਿਲ੍ਹਾ ਕੋਆਰਡੀਨੇਟਰ ਦੀ ਦੇਖ-ਰੇਖ ‘ਚ ਹੋਏ ਇਨ੍ਹਾਂ ਮੁਕਾਬਲਿਆਂ ‘ਚੋਂ ਸੰਜਨਾ ਪੁੱਤਰੀ ਬਲਕਾਰ ਸਿੰਘ ਤੇ ਰਣਦੀਪ ਕੌਰ ਪਹਿਲੇ, ਜਸ਼ਨਪ੍ਰੀਤ ਕੌਰ ਪੁੱਤਰੀ ਸੁਰਜੀਤ ਸਿੰਘ ਤੇ ਰਣਜੀਤ ਕੌਰ ਦੂਸਰੇ ਅਤੇ ਪਲਵਿੰਦਰ ਕੌਰ ਪੁੱਤਰੀ ਹਰਜਿੰਦਰ ਸਿੰਘ ਤੇ ਪਰਮਜੀਤ ਕੌਰ ਤੀਸਰੇ ਸਥਾਨ ‘ਤੇ ਰਹੀ। ਸਤਨਾਮ ਸਿੰਘ ਪੁੱਤਰ ਸੁੱਚਾ ਸਿੰਘ ਤੇ ਗੁਰਮੇਲ ਕੌਰ, ਰਣਬੀਰ ਸਿੰਘ ਪੁੱਤਰ ਕੁਲਵੰਤ ਸਿੰਘ ਤੇ ਸੰਦੀਪ ਕੌਰ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ।

ਪ੍ਰਿੰ. ਅਮਨਦੀਪ ਕੌਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਉਕਤ ਮੁਕਾਬਲੇ ਜਿੱਥੇ ਵਿਦਿਆਰਥੀਆਂ ਨੂੰ ਸਾਡੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਜੋੜਦੇ ਹਨ, ਉੱਥੇ ਬੱਚਿਆਂ ‘ਚ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਹਿੱਸਾ ਲੈਣ ਵਾਲੇ ਸਾਰੇ ਪ੍ਰਤੀਯੋਗੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਲੈਕਚਰਾਰ ਪਲਵਿੰਦਰ ਕੌਰ, ਗਗਨਦੀਪ ਸਿੰਘ, ਅਰਵਿੰਦਰ ਕੌਰ ਤੇ ਸਟਾਫ਼ ਮੈਂਬਰ ਹਾਜ਼ਰ ਸਨ।