Punjab
ਖੇਡ ਮੰਤਰੀ ਗੁਰਮੀਤ ਹੇਅਰ ਦਾ ਵੱਡਾ ਐਲਾਨ, ਪੰਜਾਬ ਸਰਕਾਰ ਹਾਕੀ ਖਿਡਾਰੀਆਂ ਨੂੰ ਜਿੱਤਣ ‘ਤੇ ਕਰੇਗੀ ਨਗਦ ਇਨਾਮ ਨਾਲ ਸਨਮਾਨਤ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੇ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨਾਂ ਟਵੀਟ ਕਰਦਿਆਂ ਕਿਹਾ- ਚੱਕ ਦੇ ਇੰਡੀਆ… ਭਾਰਤੀ ਟੀਮ ਨੂੰ ਸ਼ੁਭਕਾਮਨਾਵਾਂ। ਵਿਸ਼ਵ ਕੱਪ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗਾ ਜਿੱਤਣ ਉੱਤੇ ਮਾਣਯੋਗ ਮੁੱਖ ਮੰਤਰੀ ਸਾਹਿਬ ਜੀ ਦੇ ਨਿਰਦੇਸ਼ਾਂ ਅਨੁਸਾਰ ਜਿੱਤਣ ਉਪਰੰਤ ਪੰਜਾਬ ਦੇ ਖਿਡਾਰੀਆਂ ਨੂੰ ਕ੍ਰਮਵਾਰ 80 ਲੱਖ, 55 ਲੱਖ ਤੇ 45 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ।
ਇਥੇ ਇਹ ਵੀ ਜਿਕਰਯੋਗ ਹੈ ਕਿ ਹਾਕੀ ਵਿਸ਼ਵ ਕੱਪ ਦੇ ਭਾਰਤ- ਸਪੇਨ ਦੇ ਮੈਚ ‘ਚ ਭਾਰਤੀ ਟੀਮ ਨੇ ਜਿੱਤ ਦੇ ਨਾਲ ਆਪਣੀ ਮੁਹਿੰਮ ਦੀ ਧਮਾਕੇਦਾਰ ਸ਼ੁਰੂਆਤ ਕੀਤੀ ਹੈ। ਟੀਮ ਇੰਡੀਆ ਨੇ ਬੀਤੇ ਦਿਨ ਹੋਏ ਮੈਚ ‘ਚ ਸਪੇਨ ਨੂੰ 2-0 ਨਾਲ ਹਰਾ ਦਿੱਤਾ ਹੈ, ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਵੱਲੋਂ ਇਹ ਐਲਾਨ ਮੇਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਰ ਦਿੱਤਾ ਸੀ।
