Punjab
ਖੇਡ ਮੰਤਰੀ ਨੇ ਪੰਜਾਬ ਦੇ ਇਸ ਅਦਾਰੇ ਦੀ ਕੀਤੀ ਅਚਨਚੇਤ ਚੈਕਿੰਗ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਹਾਲੀ ਦੇ ਫੇਜ਼-9 ਸਪੋਰਟਸ ਕੰਪਲੈਕਸ ਵਿਖੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੀ ਮੈੱਸ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਖੇਡ ਮੰਤਰੀ ਨੇ ਖਿਡਾਰੀਆਂ ਨੂੰ ਦਿੱਤੇ ਜਾ ਰਹੇ ਘਟੀਆ ਭੋਜਨ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਖਾਣ-ਪੀਣ ਦੀਆਂ ਆਦਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ।

ਮੰਤਰੀ ਹੇਅਰ ਨੇ ਖੁਦ ਗੰਦਗੀ ਦਾ ਨਿਰੀਖਣ ਕੀਤਾ। ਠੇਕੇਦਾਰ ਨੂੰ ਮੌਕੇ ’ਤੇ ਬੁਲਾ ਕੇ ਘਟੀਆ ਕੁਆਲਿਟੀ ਦੇ ਖਾਣੇ ਲਈ ਤਾੜਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਡਾਇਟ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੇ ਠੇਕੇ ਰੱਦ ਕਰ ਦਿੱਤੇ ਜਾਣਗੇ। ਖੇਡ ਮੰਤਰੀ ਦੀਆਂ ਹਦਾਇਤਾਂ ‘ਤੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਨੇ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕੀਤਾ ਹੈ।
