Connect with us

Sports

18 ਨੂੰ ਟੋਕੀਓ ਉਲੰਪਿਕ ‘ਚ ਭਾਗ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨਾਲ ਖੇਡ ਮੰਤਰੀ ਕਰਣਗੇ ਮੁਲਾਕਾਤ

Published

on

rana gurmeet singh sodhi

ਪੰਜਾਬ ਸਰਕਾਰ ਨੇ ਟੋਕੀਓ ਉਲੰਪਿਕਸ ਵਿੱਚ ਭਾਗ ਲੈਣ ਜਾ ਰਹੇ ਸੂਬੇ ਦੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ 18 ਜੂਨ, 2021 ਨੂੰ ਉਨ੍ਹਾਂ ਨਾਲ ਰੂ-ਬਰੂ ਪ੍ਰੋਗਰਾਮ ਉਲੀਕਿਆ ਹੈ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕਰਨਗੇ। ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਹ ਸਮਾਗਮ ਵਰਚੂਅਲ ਤੌਰ ਉਤੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਚੰਡੀਗੜ੍ਹ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਤੋਂ ਉਲੰਪਿਕਸ ਲਈ ਕੁਆਲੀਫਾਈ ਕਰ ਚੁੱਕੇ 25 ਖਿਡਾਰੀ ਤੇ ਉਨ੍ਹਾਂ ਦੇ ਮਾਪੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।

ਸ੍ਰੀ ਖਰਬੰਦਾ ਨੇ ਦੱਸਿਆ ਕਿ ਰਾਜ ਭਰ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਦਫ਼ਤਰਾਂ ਵਿੱਚ ਵੀਡੀਓ ਕਾਨਫਰੰਸਿੰਗ ਲਈ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪਹਿਲਾਂ ਹੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਉਲੰਪਿਕਸ ਕੁਆਲੀਫਾਈ ਕਰ ਚੁੱਕੇ ਖਿਡਾਰੀਆਂ ਨੂੰ ਇਸ ਵਿਸ਼ਵ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆਂ ਵਿੱਚ ਕੋਈ ਘਾਟ ਨਾ ਆਉਣ ਦੇਣ ਅਤੇ ਲੋੜ ਪੈਣ ਉਤੇ ਮੁੱਖ ਦਫ਼ਤਰ ਨੂੰ ਜਾਣਕਾਰੀ ਦੇ ਕੇ ਖਿਡਾਰੀਆਂ ਨੂੰ ਤੁਰੰਤ ਮਦਦ ਮੁਹੱਈਆ ਕਰਵਾਉਣ।