Punjab
ਸ਼੍ਰੀ ਅਨੰਦਪੁਰ ਸਾਹਿਬ

ਸ਼੍ਰੀ ਅਨੰਦਪੁਰ ਸਾਹਿਬ: ਹਰ ਸਾਲ ਦੀ ਤਰਾਂ ਇਸ ਸਾਲ ਵੀ ਹੋਲੇ ਮਹੱਲੇ ਦੀ ਆਰੰਭਤਾ ਬੜੀ ਹੀ ਸਾਨੋ ਸ਼ੋਕਤ ਨਾਲ ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਨਾਲ ਪੁਰਾਤਨ ਰਵਾਇਤਾਂ ਅਨੁਸਾਰ ਕੀਤੀ ਗਈ। ਇਸ ਮੋਕੇ ਪਹਿਲਾਂ ਆਖੰਡ ਪਾਠ ਸਾਹਿਬ ਦੇ ਭੌਗ ਪਾਏ ਗਏ ਉਪਰੰਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਰਾਤ ਦੇ ਦੀਵਾਨ ਸਜਾਏ ਗਏ ਜਿਸ ਵਿਚ ਗੁਰੂ ਘਰ ਦੇ ਕੀਰਤਨੀਆਂ ਅਤੇ ਢਾਡੀ ਜੱਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਹੋਲਾ ਮਹੱਲਾ ਦੇ ਰਸਮੀ ਆਗਾਜ਼ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਿਥੇ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਉਥੇ ਹੀ ਉਨ੍ਹਾਂ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਹੋਲਾ ਮਹੱਲਾ ਮਨਾਉਣ ਲਈ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਵੀ ਕੀਤੀ।