Punjab
ਸ਼੍ਰੀ ਕਰਤਾਰਪੁਰ ਸਾਹਿਬ: ਪਾਕਿਸਤਾਨ

ਸ਼੍ਰੀ ਕਰਤਾਰਪੁਰ ਸਾਹਿਬ: ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਹੁਣ ਸੰਗਤਾਂ ਨੂੰ ਨਾਨਕ ਦੇ ਖੇਤਾਂ ‘ਚ ਬੀਜੇ ਅਨਾਜ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਇਹ ਉਪਰਾਲਾ ਪਾਕਿਸਤਾਨ ਸਰਕਾਰ ਅਤੇ ਉਥੋਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ।
ਪਾਕਿਸਤਾਨ ਐੱਸ.ਜੀ.ਪੀ.ਸੀ. ਕੇ ਮੈਂਬਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕਰੀਬ 18 ਸਾਲ ਬਿਤਾਏ ਹਨ ਅਤੇ ਉਥੇ ਖੇਤੀ ਕੀਤੀ ਹੈ। ਉਨ੍ਹਾਂ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਦੀ 100 ਏਕੜ ਤੋਂ ਵੱਧ ਜ਼ਮੀਨ ਹੈ, ਜਿਸ ਵਿੱਚੋਂ 40 ਏਕੜ ਵਿੱਚ ਗੁਰੂ ਘਰ, ਸਰਾਏ, ਲੰਗਰ ਅਤੇ ਦੀਵਾਨ ਹਾਲ ਦੀ ਇਮਾਰਤ ਹੈ।