Connect with us

India

Pushpa 2 ਦੀ ਸਕ੍ਰੀਨਿੰਗ ਦੌਰਾਨ ਮੱਚੀ ਭਗਦੜ

Published

on

PUSHPA 2 : ਹੈਦਰਾਬਾਦ ‘ਚ ‘ਪੁਸ਼ਪਾ 2 ਦੀ ਰੂਲ’ ਦੀ ਸਕਰੀਨਿੰਗ ਦੌਰਾਨ ਇਕ ਮੰਦਭਾਗੀ ਘਟਨਾ ਵਾਪਰੀ। ਜਿਸ ‘ਚ 35 ਸਾਲਾ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ 9 ਸਾਲਾ ਬੇਟਾ ਗੰਭੀਰ ਜ਼ਖਮੀ ਹੋ ਗਿਆ। ਇਹ ਘਟਨਾ ਬੁੱਧਵਾਰ ਸ਼ਾਮ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ਵਾਪਰੀ ਹੈ , ਜਦੋਂ ਫਿਲਮ ਦੇ ਮੁੱਖ ਅਦਾਕਾਰ ਅੱਲੂ ਅਰਜੁਨ ਨੂੰ ਦੇਖਣ ਲਈ ਵੱਡੀ ਗਿਣਤੀ ‘ਚ ਪ੍ਰਸ਼ੰਸਕ ਥੀਏਟਰ ਦੇ ਬਾਹਰ ਇਕੱਠੇ ਹੋਏ ਸੀ।

ਥੀਏਟਰ ਦੇ ਮੁੱਖ ਗੇਟ ‘ਤੇ ਭੀੜ ਦਾ ਦਬਾਅ ਇੰਨਾ ਵੱਧ ਗਿਆ ਕਿ ਗੇਟ ਟੁੱਟ ਕੇ ਡਿੱਗ ਗਿਆ, ਜਿਸ ਨਾਲ ਭਗਦੜ ਮੱਚ ਗਈ। ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ, ਪਰ ਉਦੋਂ ਤੱਕ ਭਗਦੜ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ ਉਸਦਾ ਪੁੱਤਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ । ਜ਼ਖਮੀ ਲੜਕੇ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਹਜ਼ਾਰਾਂ ਲੋਕ ਮੌਜੂਦ ਸਨ….

ਪੁਲਿਸ ਮੁਤਾਬਕ ਹਜ਼ਾਰਾਂ ਲੋਕ ਨਾ ਸਿਰਫ ਫਿਲਮ ਦੇਖਣ ਆਏ ਸਨ, ਸਗੋਂ ਫਿਲਮ ਦੀ ਪ੍ਰੋਡਕਸ਼ਨ ਟੀਮ ਦੇ ਮੈਂਬਰ ਵੀ ਦੇਖਣ ਆਏ ਸਨ। ਭੀੜ ਨੂੰ ਕਾਬੂ ਕਰਨ ਲਈ ਵਾਧੂ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਫਿਲਮ ਦੀ ਰਿਲੀਜ਼ ਦੌਰਾਨ ਅਜਿਹੀ ਭਗਦੜ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਹੋ ਗਏ ਹਨ।

ਲੋਕ ਫਿਲਮ ‘ਪੁਸ਼ਪਾ 2: ਦ ਰੂਲ’ ਦੀ ਰਿਲੀਜ਼ ਨੂੰ ਲੈ ਕੇ ਕਾਫੀ ਉਤਸ਼ਾਹ ਸੀ। ਇਹ ਫਿਲਮ 2021 ਦੀ ਹਿੱਟ ਫਿਲਮ ‘ਪੁਸ਼ਪਾ: ਦ ਰਾਈਜ਼’ ਦਾ ਸੀਕਵਲ ਹੈ, ਅਤੇ 10,000 ਸਕ੍ਰੀਨਜ਼ ‘ਤੇ ਰਿਲੀਜ਼ ਹੋਵੇਗੀ। ਫਿਲਮ ‘ਚ ਅੱਲੂ ਅਰਜੁਨ ਅਤੇ ਰਸ਼ਮਿਕਾ ਮੰਡਨਾ ਮੁੱਖ ਭੂਮਿਕਾਵਾਂ ‘ਚ ਹਨ।