Health
ਚਾਹ-ਕੌਫੀ ਦੀ ਬਜਾਏ ਇਨ੍ਹਾਂ ਡ੍ਰਿੰਕਸ ਨਾਲ ਦਿਨ ਦੀ ਕਰੋ ਸ਼ੁਰੂਆਤ, ਸਿਹਤ ਨੂੰ ਮਿਲੇਗਾ ਫਾਇਦਾ
ਕਿਹਾ ਜਾਂਦਾ ਹੈ ਕਿ ਜੇਕਰ ਸਵੇਰ ਦੀ ਸ਼ੁਰੂਆਤ ਚੰਗੀ ਹੋਵੇ ਤਾਂ ਸਾਰਾ ਦਿਨ ਵਧੀਆ ਲੰਘਦਾ ਹੈ। ਦਿਨ ਭਰ ਤਰੋ-ਤਾਜ਼ਾ ਰਹਿਣ ਅਤੇ ਸਰੀਰ ਨੂੰ ਸਿਹਤਮੰਦ ਰੱਖਣ ਲਈ ਸਵੇਰ ਦਾ ਸੇਵਨ ਸਿਹਤਮੰਦ ਹੋਣਾ ਚਾਹੀਦਾ ਹੈ। ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਜਾਂ ਕੌਫੀ ਨਾਲ ਕਰਦੇ ਹਨ ਪਰ ਚਾਹ ਜਾਂ ਕੌਫੀ ਦੀ ਆਦਤ ਸਿਹਤ ਲਈ ਹਾਨੀਕਾਰਕ ਹੈ। ਅਧਿਐਨ ਮੁਤਾਬਕ ਸਵੇਰੇ ਖਾਲੀ ਪੇਟ ਚਾਹ-ਕੌਫੀ ਪੀਣ ਨਾਲ ਐਸੀਡਿਟੀ ਅਤੇ ਪੇਟ ਨਾਲ ਜੁੜੀਆਂ ਕਈ ਬੀਮਾਰੀਆਂ ਹੋ ਸਕਦੀਆਂ ਹਨ।
ਦੁੱਧ
ਸਿਹਤ ਮਾਹਿਰਾਂ ਅਨੁਸਾਰ ਸਵੇਰ ਦੇ ਨਾਸ਼ਤੇ ਵਿੱਚ ਚਾਹ ਦੀ ਬਜਾਏ ਦੁੱਧ ਪੀਣ ਦੀ ਆਦਤ ਬਣਾਓ। ਦੁੱਧ ਨੂੰ ਬਹੁਤ ਪੌਸ਼ਟਿਕ ਮੰਨਿਆ ਜਾਂਦਾ ਹੈ। ਵਿਟਾਮਿਨ, ਕੈਲਸ਼ੀਅਮ ਤੱਤ ਨਾਲ ਭਰਪੂਰ ਦੁੱਧ ਦਾ ਨਿਯਮਤ ਸੇਵਨ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਬਣਾਉਂਦਾ ਹੈ। ਸਵੇਰੇ ਦੁੱਧ ਦਾ ਸੇਵਨ ਕਰਨ ਨਾਲ ਤੁਸੀਂ ਦਿਨ ਭਰ ਊਰਜਾਵਾਨ ਰਹਿੰਦੇ ਹੋ। ਅਜਿਹੇ ‘ਚ ਰੋਜ਼ਾਨਾ ਸਵੇਰ ਦੇ ਨਾਸ਼ਤੇ ‘ਚ ਦੁੱਧ ਦਾ ਸੇਵਨ ਕਰਨਾ ਚਾਹੀਦਾ ਹੈ।
ਕੋਸਾ ਨਿੰਬੂ ਪਾਣੀ
ਨਿੰਬੂ ਪਾਣੀ ਨੂੰ ਐਨਰਜੀ ਡਰਿੰਕ ਕਿਹਾ ਜਾਂਦਾ ਹੈ। ਗਰਮੀਆਂ ‘ਚ ਤੁਸੀਂ ਕਦੇ ਵੀ ਨਿੰਬੂ ਪਾਣੀ ਦਾ ਸੇਵਨ ਕਰ ਸਕਦੇ ਹੋ, ਜਿਸ ਨਾਲ ਡੀਹਾਈਡ੍ਰੇਸ਼ਨ ਦੀ ਸਮੱਸਿਆ ਘੱਟ ਹੋ ਜਾਂਦੀ ਹੈ ਪਰ ਸਵੇਰੇ ਕੋਸੇ ਪਾਣੀ ‘ਚ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਸਰੀਰ ਨੂੰ ਜ਼ਿਆਦਾ ਫਾਇਦੇ ਹੁੰਦੇ ਹਨ। ਸਵੇਰੇ ਖਾਲੀ ਪੇਟ ਕੋਸੇ ਨਿੰਬੂ ਪਾਣੀ ਨਾਲ ਪਾਚਨ ਤੰਤਰ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ। ਭਾਰ ਵਧਣ ਤੋਂ ਰੋਕਦਾ ਹੈ ਅਤੇ ਦਿਨ ਦੀ ਚੰਗੀ ਸ਼ੁਰੂਆਤ ਵੀ ਹੈ।
ਨਾਰੀਅਲ ਪਾਣੀ
ਨਾਰੀਅਲ ਪਾਣੀ ਸਿਹਤ ਦੇ ਲਿਹਾਜ਼ ਨਾਲ ਵੀ ਫਾਇਦੇਮੰਦ ਹੁੰਦਾ ਹੈ। ਨਾਰੀਅਲ ਪਾਣੀ ਨੂੰ ਐਨਰਜੀ ਡਰਿੰਕ ਮੰਨਿਆ ਜਾਂਦਾ ਹੈ। ਸਵੇਰੇ ਨਾਰੀਅਲ ਪਾਣੀ ਦਾ ਸੇਵਨ ਕਰਨ ਨਾਲ ਪੂਰਾ ਦਿਨ ਊਰਜਾ ਦੀ ਕਮੀ ਨਹੀਂ ਹੁੰਦੀ। ਨਾਰੀਅਲ ਪਾਣੀ ਵਿੱਚ ਚਰਬੀ ਅਤੇ ਚੀਨੀ ਬਹੁਤ ਘੱਟ ਹੁੰਦੀ ਹੈ। ਇਸ ਲਈ ਨਾਰੀਅਲ ਪਾਣੀ ਦਾ ਸੇਵਨ ਹਰ ਤਰ੍ਹਾਂ ਨਾਲ ਸਿਹਤ ਲਈ ਚੰਗਾ ਹੁੰਦਾ ਹੈ।