Connect with us

Punjab

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ, ਹਰਵਿੰਦਰ ਰਿੰਦਾ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਸੂਬਾ ਪੱਧਰੀ ਛਾਪੇਮਾਰੀ..

Published

on

  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਵਚਨਬੱਧ
  • ਤਰਨਤਾਰਨ ਪੁਲਿਸ ਨੇ ਰਿੰਦਾ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
  • ਲੰਡਾ ਅਤੇ ਰਿੰਦਾ ਨਾਲ ਸਬੰਧਤ ਸਾਰੇ ਟਿਕਾਣਿਆਂ ‘ਤੇ 2000 ਪੁਲਿਸ ਮੁਲਾਜ਼ਮਾਂ ਵਾਲੀਆਂ 364 ਪੁਲਿਸ ਟੀਮਾਂ ਨੇ ਕੀਤੀ ਛਾਪੇਮਾਰੀ

ਚੰਡੀਗੜ੍ਹ, 26 ਜੂਨ2023:


ਇਸ ਆਪ੍ਰੇਸ਼ਨ ਦੌਰਾਨ ਕਰੀਬ 2000 ਪੁਲਿਸ ਮੁਲਾਜ਼ਮਾਂ ਵਾਲੀਆਂ ਪੰਜਾਬ ਪੁਲਿਸ ਦੀਆਂ 364 ਟੀਮਾਂ ਵੱਲੋਂ ਲੰਡਾ ਅਤੇ ਰਿੰਦਾ ਨਾਲ ਸਬੰਧਤ ਸਾਰੀਆਂ ਪ੍ਰਮੁੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।


ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਅੱਜ ਦੀ ਤਲਾਸ਼ੀ ਮੁਹਿੰਮ ਦੀ ਯੋਜਨਾ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਹਾਲ ਹੀ ਵਿੱਚ ਪਰਦਾਫਾਸ਼ ਕਰਕੇ ਗ੍ਰਿਫ਼ਤਾਰ ਕੀਤੇ ਕਈ ਵਿਅਕਤੀਆਂ ਤੋਂ ਪੁੱਛਗਿੱਛ ਉਪਰੰਤ ਬਣਾਈ ਗਈ ਸੀ।


ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਅਗਲੇਰੀ ਜਾਂਚ ਲਈ ਕਈ ਵਿਅਕਤੀਆਂ ਨੂੰ ਪੁੱਛਗਿੱਛ ਵਾਸਤੇ ਹਿਰਾਸਤ ਵਿੱਚ ਵੀ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅਪਰਾਧਕ ਸਮੱਗਰੀ ਬਰਾਮਦ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਤਰ ਕੀਤੀ ਸਮੱਗਰੀ ਅਤੇ ਅੰਕੜਿਆਂ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਵਿੱਚ ਮਦਦ ਕਰਦੇ ਹਨ, ਜਦੋਂ ਕਿ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦੇ ਹਨ।