Connect with us

Punjab

ਕਸ਼ਮੀਰੀ ਪੰਡਤਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਦਿੱਤਾ ਬਿਆਨ

Published

on

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  ਨੇ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇਕ ਕਸ਼ਮੀਰੀ ਪੰਡਿਤ ਦਾ ਉਨ੍ਹਾਂ ਦੇ ਦਫ਼ਤਰ ‘ਚ ਕਤਲ ਕਰ ਦਿੱਤਾ ਗਿਆ ਸੀ। ਕਸ਼ਮੀਰੀ ਪੰਡਿਤ ਹਾਲੇ ਤੱਕ ਕਸ਼ਮੀਰ ‘ਚ ਸੁਰੱਖਿਅਤ ਨਹੀਂ ਹਨ। ਉਨ੍ਹਾਂ ‘ਚੋਂ ਕਈਆਂ ਨੂੰ ਪੀ.ਐੱਮ. ਪੈਕੇਜ ਦੇ ਅਧੀਨ ਕਸ਼ਮੀਰ ਭੇਜਿਆ ਗਿਆ ਸੀ। ਇਸ ਘਟਨਾ ਦੇ ਬਾਅਦ ਤੋਂ ਸਾਰੇ ਕਸ਼ਮੀਰੀ ਪੰਡਿਤ ਡਰੇ ਹੋਏ ਹਨ। ਕੇਜਰੀਵਾਲ ਨੇ ਕਿਹਾ ਕਿ ਕਸ਼ਮੀਰੀ ਪੰਡਿਤਾਂ ਨੇ ਗੁੱਸਾ ਜ਼ਾਹਰ ਕਰਨ ਲਈ ਵਿਰੋਧ ਕੀਤਾ ਪਰ ਉਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਗਿਆ। ਇੰਨਾ ਹੀ ਨਹੀਂ ਉਨ੍ਹਾਂ ਨੂੰ ਘਰਾਂ ‘ਚ ਬੰਦ ਕਰ ਦਿੱਤਾ ਗਿਆ। ਇਹ ਰਾਜਨੀਤੀ ਦਾ ਸਮਾਂ ਨਹੀਂ ਹੈ। ਉਹ ਸੁਰੱਖਿਅਤ ਮਹਿਸੂਸ ਕਰਨਾ ਚਾਹੁੰਦੇ ਹਨ। ਜੇਕਰ ਉਨ੍ਹਾਂ ਨੂੰ ਸੁਰੱਖਿਆ ਨਹੀਂ ਮਿਲੇਗੀ ਤਾਂ ਬਾਕੀ ਲੋਕ ਆਪਣੇ ਘਰਾਂ ਨੂੰ ਕਿਵੇਂ ਪਰਤਣਗੇ। ਮੈਂ ਕੇਂਦਰ ਤੋਂ ਉਨ੍ਹਾਂ ਦੀ ਸੁਰੱਖਿਆ ਦੀ ਅਪੀਲ ਕਰਦਾ ਹਾਂ।