Punjab
ਦੇਰ ਰਾਤ ਅੰਮ੍ਰਿਤਸਰ ਚ ਗੁਪਤ ਸੂਚਨਾ ਦੇ ਅਧਾਰ ਤੇ STF ਜਲੰਧਰ ਨੇ ਕੀਤੀ ਕਾਰਵਾਈ

10 ਜਨਵਰੀ 2024: ਅੰਮ੍ਰਿਤਸਰ ਦੇ ਜੀਟੀ ਰੋਡ ਵਿਖੇ ਐਸਟੀਐਫ ਜਲੰਧਰ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਰੇਡ ਕਰਕੇ ਦੋ ਨਸ਼ਾ ਤਸਕਰਾਂ ਨੂੰ 700 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਲੰਧਰ ਐਸਟੀਐਫ ਦੇ ਏਐਸਆਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਸੀ ਜਿਸ ਦੇ ਚਲਦੇ ਉਹਨਾਂ ਵੱਲੋਂ ਸਪੈਸ਼ਲ ਰੇਡ ਕੀਤੀ ਗਈ ਜਿਸ ਦੌਰਾਨ ਇੱਕ ਰਾਜਸਥਾਨ ਨੰਬਰ ਆਈ20 ਗੱਡੀ ਵਿੱਚ ਕੁੱਲ ਤਿੰਨ ਲੋਕ ਨਸ਼ੇ ਦੀ ਸਪਲਾਈ ਕਰਨ ਵਾਸਤੇ ਇਥੇ ਖੜੇ ਸੀ ਅਤੇ ਰੇਡ ਦੌਰਾਨ ਗੱਡੀ ਚਾਲਕ ਗੱਡੀ ਲੈ ਕੇ ਫਰਾਰ ਹੋ ਗਿਆ ਅਤੇ ਦੋ ਸਾਥੀ ਜਿਨਾਂ ਸਪਲਾਈ ਕਰਨਾ ਸੀ ਉਹਨਾਂ ਨੂੰ ਕਾਬੂ ਕੀਤਾ ਗਿਆ ਹੈ ਉਹਨਾਂ ਦੱਸਿਆ ਕਿ ਇਹਨਾਂ ਕੋਲੋ 700 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਇਹਨਾਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹਨਾਂ ਕੋਲੋਂ ਸਖਤੀ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਆਖਿਰ ਇੰਨੀ ਵੱਡੀ ਮਾਤਰਾ ਵਿੱਚ ਹੈਰੋਇਨ ਕਿੱਥੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਦੇਣੀ ਸੀ