Corona Virus
ਕਰਫ਼ਿਊ ਤੋੜਨ ਵਾਲਿਆਂ ਖ਼ਿਲਾਫ਼ ਸਖਤ ਹੋਈ ਪੁਲਿਸ, ਬਣਾਈਆਂ ਅਸਥਾਈ ਜੇਲ੍ਹਾਂ

ਚੰਡੀਗੜ੍ਹ, 24 ਮਾਰਚ: ਕੋਰੋਨਾਵਾਇਰਸ ਦੇ ਕਹਿਰ ਤੋਂ ਬਚਣ ਲਈ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ ਭਰ ’ਚ 21 ਦਿਨਾਂ ਲਈ ਲੌਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕਰਫ਼ਿਊ ਲਗਾ ਦਿੱਤਾ ਗਿਆ ਅਤੇ ਪ੍ਰਸ਼ਾਸਨ ਨੂੰ ਸਖਤੀ ਨਾਲ ਕਰਫ਼ਿਊ ਲਾਗੂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੁੱਝ ਲੋਕ ਕਰਫ਼ਿਊ ਦੀ ਉਲੰਘਣਾ ਕਰ ਰਹੇ ਹਨ ਅਤੇ ਪੁਲਿਸ ਬੜੀ ਸਖਤੀ ਨਾਲ ਅਜਿਹੇ ਅਨਸਰਾਂ ਨਾਲ ਨਜਿੱਠ ਰਹੀ ਹੈ। ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਅਜਿਹੇ ਲੋਕਾਂ ਦੀ ਵਧਦੀ ਗਿਣਤੀ ਨੂੰ ਵੇਖਦਿਆਂ ਚੰਡੀਗੜ੍ਹ ਪੁਲਿਸ ਨੇ ਸੈਕਟਰ 16 ਦੇ ਕ੍ਰਿਕਟ ਸਟੇਡੀਅਮ ਅਤੇ ਮਨੀਮਾਜਰਾ ਸਪੋਰਟਸ ਕੰਪਲੈਕਸ ਨੂੰ ਅਸਥਾਈ ਜੇਲ੍ਹ ਬਣਾਇਆ ਹੈ ਅਤੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਅਨਸਰਾਂ ਨੂੰ ਇੱਥੇ ਰੱਖਿਆ ਜਾਵੇਗਾ।