Connect with us

Politics

ਪੰਜਾਬ ਵਿੱਚ ਕੱਲ੍ਹ ਸ਼ੁਰੂ ਹੋਵੇਗਾ ਰੇਲ ਰੋਕੋ ਅੰਦੋਲਨ

ਕੱਲ੍ਹ ਸ਼ੁਰੂ ਹੋਵੇਗਾ ਰੇਲ ਰੋਕੋ ਅੰਦੋਲਨ ,25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

Published

on

ਕਿਸਾਨਾਂ ਨੇ ਸ਼ੁਰੂ ਕੀਤੀ ਆਰਪਾਰ ਦੀ ਲੜਾਈ 
ਕੱਲ੍ਹ ਸ਼ੁਰੂ ਹੋਵੇਗਾ ਰੇਲ ਰੋਕੋ ਅੰਦੋਲਨ 
25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ 
ਦੁਕਾਨਦਾਰ ਵੀ ਕਿਸਾਨਾਂ ਦਾ ਦੇਣਗੇ ਸਾਥ 

ਸੰਗਰੂਰ,23 ਸਤੰਬਰ:(ਸੰਜੀਵ ਗੋਇਲ) ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ,ਹਰ ਰੋਜ ਮੁਜ਼ਾਹਰਿਆਂ ਦੀ ਗਿਣਤੀ ਵੀ ਵੱਧ ਰਹੀ ਹੈ।ਅੱਜ ਤੋਂ ਪੂਰੇ ਪੰਜਾਬ  ਵਿੱਚ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ  ਕਿ ਉਹ ਕਿਸਾਨਾਂ ਦਾ ਸਾਥ ਦੇਣ। ਕਿਸਾਨਾਂ ਨੇ ਕਿਹਾ ਕਿ ਉਹ ਇਹਨਾਂ ਕਾਲੇ ਕਾਨੂੰਨਾਂ ਖਿਲਾਫ਼ ਲਗਾਤਾਰ ਸੰਘਰਸ਼ ਕਰਦੇ ਰਹਿਣਗੇ,ਨਾਲ ਹੀ ਉਹਨਾਂ ਨੇ ਕਿਹਾ 24 ਸਤੰਬਰ ਨੂੰ ਰੇਲਵੇ ਟਰੈਕ ਰੋਕੇ ਜਾਣਗੇ ਅਤੇ 25 ਸਤੰਬਰ ਨੂੰ ਪੂਰਾ ਪੰਜਾਬ ਬੰਦ ਰਹੇਗਾ। 
ਇਹਨਾਂ ਕਾਲੇ ਕਾਨੂੰਨਾਂ ਖ਼ਿਲਾਫ਼ ਸੰਗਰੂਰ ਬਾਜ਼ਾਰ ਵਿੱਚ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ,ਬਾਜ਼ਾਰ ਦੇ ਦੁਕਾਨਦਾਰਾਂ ਨੂੰ ਸਮਰਥਨ ਦੇਣ ਲਈ ਕਿਹਾ,ਅੱਗੋਂ ਦੁਕਾਨਦਾਰਾਂ ਨੇ ਕਿਸਾਨ ਦਾ ਸਾਥ ਦਿੱਤਾ। 24 ਤੋਂ 26 ਸਤੰਬਰ ਤੱਕ ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ ਅਤੇ 25 ਨੂੰ ਪੰਜਾਬ ਬੰਦ ਦਾ ਫੈਸਲਾ ਲਿਆ ਹੈ। 
ਹੁਣ ਕਿਸਾਨਾਂ ਦਾ ਗੁੱਸਾ ਅਸਮਾਨ ਨੂੰ ਛੂ ਰਿਹਾ ਹੈ,ਕਿਸਾਨਾਂ ਦੇ ਇਸ ਪ੍ਰਦਰਸ਼ਨ ਵਿੱਚ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਵੀ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਜਦੋਂ ਤੱਕ ਸਰਕਾਰ ਇਹਨਾਂ ਕਾਲੇ ਕਾਨੂੰਨਾਂ ਨੂੰ ਵਾਪਿਸ ਨਹੀਂ ਲੈਂਦੀ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।