Connect with us

Jalandhar

ਰੇਲਵੇ ਸਟੇਸ਼ਨ ਦੇ ਚੀਫ਼ ਯਾਰਡ ਸਮੇਤ 3 ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ

Published

on

ਜਲੰਧਰ: ਜਾਣਕਾਰੀ ਮਿਲੀ ਹੈ ਕਿ ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਮੁੱਖ ਯਾਰਡ ਸਮੇਤ 3 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਸੀਨੀਅਰ ਡਿਵੀਜ਼ਨਲ ਆਪਰੇਟਿੰਗ ਮੈਨੇਜਰ ਨੇ ਬੀਤੇ ਦਿਨ ਸਿਟੀ ਰੇਲਵੇ ਸਟੇਸ਼ਨ ‘ਤੇ ਅਚਨਚੇਤ ਚੈਕਿੰਗ ਕੀਤੀ | ਇਸ ਦੌਰਾਨ ਉਨ੍ਹਾਂ ਨੂੰ ਕਈ ਕਮੀਆਂ ਪਾਈਆਂ ਗਈਆਂ, ਜਿਸ ਕਾਰਨ ਉਨ੍ਹਾਂ ਸਟੇਸ਼ਨ ਦੇ ਚੀਫ਼ ਯਾਰਡ ਮਾਸਟਰ ਵੀ.ਕੇ. ਚੱਡਾ, ਮਨੀਸ਼ ਅਤੇ ਜੈ ਨਰਾਇਣ ਵਿਰੁੱਧ ਕਾਰਵਾਈ ਕਰਦਿਆਂ ਤਿੰਨਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਜਦੋਂ ਅਧਿਕਾਰੀ ਨੇ ਜਲੰਧਰ ਸਿਟੀ ਰੇਲਵੇ ਸਟੇਸ਼ਨ ‘ਤੇ ਅਚਨਚੇਤ ਚੈਕਿੰਗ ਕੀਤੀ ਤਾਂ ਦੇਖਿਆ ਕਿ ਇਕ ਮਾਲ ਗੱਡੀ ਦੀ ਮੁਰੰਮਤ ਕੀਤੀ ਜਾ ਰਹੀ ਸੀ। ਇਸ ਦੌਰਾਨ ਮਾਲ ਗੱਡੀ ਦੇ ਹੇਠਾਂ ਬਲਾਕ ਅਤੇ ਚੇਨ ਨਹੀਂ ਲਗਾਈਆਂ ਗਈਆਂ ਸਨ, ਜਿਸ ਕਾਰਨ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਦੱਸ ਦੇਈਏ ਕਿ ਕਠੂਆ ਤੋਂ ਬਿਨਾਂ ਡਰਾਈਵਰ ਦੇ ਚੱਲਣ ਵਾਲੀ ਟਰੇਨ ਤੋਂ ਬਾਅਦ ਫ਼ਿਰੋਜ਼ਪੁਰ ਡਿਵੀਜ਼ਨ ਵਿੱਚ ਸਖ਼ਤੀ ਹੋ ਗਈ ਹੈ। ਫ਼ਿਰੋਜ਼ਪੁਰ ਡਵੀਜ਼ਨ ਅਧੀਨ ਪੈਂਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜਲੰਧਰ ਰੇਲਵੇ ਸਟੇਸ਼ਨ ‘ਤੇ ਚੈਕਿੰਗ ਕੀਤੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਫਿਰੋਜ਼ਪੁਰ ਡਵੀਜ਼ਨ ਦੇ ਅਸਿਸਟੈਂਟ ਅਪਰੇਸ਼ਨ ਮੈਨੇਜਰ ਪਾਇਲ ਨੇ ਚੈਕਿੰਗ ਕੀਤੀ ਸੀ, ਉਸ ਸਮੇਂ ਵੀ ਕਈ ਕਮੀਆਂ ਸਾਹਮਣੇ ਆਈਆਂ ਸਨ।