Punjab
ਪੰਜਾਬ ‘ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਸਖ਼ਤ ਫ਼ਰਮਾਨ ਜਾਰੀ!

ਪੰਜਾਬ ਰਾਜ ਚੋਣ ਕਮਿਸ਼ਨ ਨੇ 2024 ਦੀਆਂ ਗ੍ਰਾਮ ਪੰਚਾਇਤ ਚੋਣਾਂ ਲਈ ਮਹੱਤਵਪੂਰਨ ਫ਼ੈਸਲਾ ਲਿਆ ਹੈ। ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ 2024 ਨੂੰ ਰਾਤ 12 ਵਜੇ ਤੋਂ ਲੈ ਕੇ 16 ਅਕਤੂਬਰ 2024 ਦੀ ਸਵੇਰ 10 ਵਜੇ ਤੱਕ ਪੰਜਾਬ ਦੇ ਪਿੰਡਾਂ ਵਿਚ ਡ੍ਰਾਈ ਡੇਅ ਐਲਾਨਿਆ ਗਿਆ ਹੈ। ਇਸ ਦੌਰਾਨ ਸੂਬੇ ਦੇ ਪਿੰਡਾਂ ਵਿਚ ਸ਼ਰਾਬ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਰੋਕ ਰਹੇਗੀ।
ਇਸ ਸੰਬੰਧੀ ਜਾਣਕਾਰੀ ਦੇਣ ਲਈ ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਕਾਰਜਕਾਰੀ ਕਮਿਸ਼ਨਰ ਅਤੇ ਆਬਕਾਰੀ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਡ੍ਰਾਈ ਡੇਅ ਦਾ ਐਲਾਨ 15 ਅਕਤੂਬਰ ਦੀ ਅੱਧੀ ਰਾਤ ਤੋਂ ਲਾਗੂ ਹੋਵੇਗਾ ਅਤੇ ਇਹ ਰੋਕ 16 ਅਕਤੂਬਰ ਸਵੇਰ 10 ਵਜੇ ਤਕ ਜਾਰੀ ਰਹੇਗੀ।
ਇਹ ਫ਼ੈਸਲਾ ਪੰਜਾਬ ਦੇ ਪਿੰਡਾਂ ਵਿਚ ਚੋਣ ਪ੍ਰਕਿਰਿਆ ਦੇ ਦੌਰਾਨ ਕਾਨੂੰ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਲਿਆ ਗਿਆ ਹੈ। ਇਸ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ਰਾਬ ਦੀ ਵਿਕਰੀ, ਖ਼ਰੀਦੋ-ਫਰੋਖਤ ਅਤੇ ਇਸ ਦੀ ਵਰਤੋਂ ‘ਤੇ ਪਾਬੰਦੀ ਹੋਵੇਗੀ। ਸਾਫ ਆਖਿਆ ਗਿਆ ਹੈ ਕਿ ਇਹ ਪਾਬੰਦੀ ਪੰਜਾਬ ਦੇ ਸਾਰੇ ਪਿੰਡਾਂ ਵਿਚ ਲਾਗੂ ਰਹੇਗੀ ਅਤੇ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਲਾਜ਼ਮੀ ਹੈ।