Connect with us

Punjab

ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਬੱਚਿਆਂ ਲਈ ਜਾਰੀ ਕੀਤੇ ਸਖ਼ਤ ਹੁਕਮ

Published

on

ਚੰਡੀਗੜ੍ਹ : ਸ਼ਹਿਰ ‘ਚ ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਹੁਣ ਬੱਚਿਆਂ ਦੇ ਟੀਕਾਕਰਨ ‘ਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ 12 ਤੋਂ 18 ਸਾਲ ਦੇ ਬੱਚਿਆਂ ਨੂੰ 4 ਮਈ ਤੋਂ ਸਕੂਲ ਵਿੱਚ ਕਲਾਸਾਂ ਲਗਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਸਿਹਤ ਸਕੱਤਰ ਨਾਲ ਮੀਟਿੰਗ ਵਿੱਚ ਕੋਵਿਡ ਟੀਕਾਕਰਨ ਦੀ ਸਥਿਤੀ ਦੀ ਸਮੀਖਿਆ ਕੀਤੀ। ਪ੍ਰਸ਼ਾਸਕ ਦੇ ਸਲਾਹਕਾਰ ਨੇ ਇਸ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ 15 ਤੋਂ 18 ਸਾਲ ਦੀ ਉਮਰ ਦੇ ਕਿਸ਼ੋਰਾਂ ਲਈ ਕੋਵਿਡ ਟੀਕਾਕਰਨ 3 ਜਨਵਰੀ ਨੂੰ ਅਤੇ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ 16 ਮਾਰਚ ਤੋਂ ਸ਼ੁਰੂ ਹੋਇਆ ਸੀ। ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਸਕੂਲਾਂ ਵਿੱਚ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।