Connect with us

Punjab

ਸਰਕਾਰੀ ਸਕੂਲਾਂ ‘ਚ ਮਿਡ-ਡੇਅ ਮੀਲ ਬਣਾਉਣ ਵਾਲਿਆਂ ਲਈ ਜਾਰੀ ਹੋਏ ਸਖ਼ਤ ਹੁਕਮ

Published

on

GOVERNMENT SCHOOL:ਮਾਛੀਵਾੜਾ ਦੇ ਇੱਕ ਸਰਕਾਰੀ ਸਕੂਲ ਵਿੱਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਇੱਕ ਰਸੋਈਏ ਦੀ ਮੌਤ ਹੋਣ ਦੇ ਮਾਮਲੇ ਤੋਂ ਬਾਅਦ ਸਿੱਖਿਆ ਵਿਭਾਗ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਘਟਨਾ ਤੋਂ ਬਾਅਦ ਅਧਿਕਾਰੀਆਂ ਨੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਮਿਡ-ਡੇ-ਮੀਲ ਸਕੀਮ ਵਿੱਚ ਸੁਧਾਰ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ। ਹਾਲਾਂਕਿ ਘਟਨਾ ਤੋਂ ਬਾਅਦ ਸਾਰੇ ਸਕੂਲ ਮੁਖੀਆਂ ਨੇ ਆਪਣੀਆਂ ਰਸੋਈਆਂ ‘ਚ ਲੱਗੇ ਗੈਸ ਸਿਲੰਡਰਾਂ ਦੀਆਂ ਪਾਈਪਾਂ ਅਤੇ ਰੈਗੂਲੇਟਰਾਂ ਦੀ ਜਾਂਚ ਕਰਵਾਈ, ਜਦਕਿ ਕਈਆਂ ਨੇ ਆਪਣੀ ਜੇਬ ‘ਚੋਂ ਪੈਸੇ ਖਰਚ ਕੇ ਪੁਰਾਣੀਆਂ ਪਾਈਪਾਂ ਨੂੰ ਬਦਲ ਕੇ ਨਵੀਆਂ ਪਾਈਪਾਂ ਪਾਈਆਂ |

ਇਸ ਦੇ ਨਾਲ ਹੀ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਕੁੱਕ-ਹੈਲਪਰਾਂ ਲਈ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਇਸ ਘਟਨਾ ਤੋਂ ਬਾਅਦ ਵਿਭਾਗ ਵੱਲੋਂ ਸੁਰੱਖਿਆ ਅਤੇ ਸਫ਼ਾਈ ਨੂੰ ਲੈ ਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਵਿਭਾਗ ਵੱਲੋਂ ਜਾਰੀ ਇਨ੍ਹਾਂ ਹਦਾਇਤਾਂ ਦਾ ਮਕਸਦ ਮਿਡ-ਡੇ-ਮੀਲ ਸਕੀਮ ਵਿੱਚ ਸੁਰੱਖਿਆ ਅਤੇ ਸਫਾਈ ਨੂੰ ਯਕੀਨੀ ਬਣਾਉਣਾ ਹੈ। ਮੁੱਖ ਦਫ਼ਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰੇਕ ਰਸੋਈਏ ਦਾ ਬੀਮਾ ਕਰਵਾਉਣਾ ਲਾਜ਼ਮੀ ਹੈ। ਜੇਕਰ ਕੋਈ ਰਸੋਈਆ ਬੀਮਾ ਲੈਣ ਤੋਂ ਇਨਕਾਰ ਕਰਦਾ ਹੈ, ਤਾਂ ਉਸਨੂੰ ਲਿਖਤੀ ਰੂਪ ਵਿੱਚ ਇਨਕਾਰ ਕਰਨ ਲਈ ਕਿਹਾ ਜਾਵੇਗਾ।