Connect with us

Hoshiarpur

ਹਥਿਆਰ ਰੱਖਣ ਵਾਲਿਆਂ ਲਈ ਜਾਰੀ ਹੋਏ ਸਖ਼ਤ ਹੁਕਮ

Published

on

ਉੜਮੁੜ ਟਾਂਡਾ: ਚੋਣ ਕਮਿਸ਼ਨ ਅਤੇ ਐਸਐਸਪੀ ਸੁਰਿੰਦਰ ਲਾਂਬਾ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਚੋਣਾਂ ਦੇ ਮੱਦੇਨਜ਼ਰ ਲਾਇਸੈਂਸ ਧਾਰਕਾਂ ਨੂੰ ਆਪਣੇ ਅਸਲਾ ਨੇੜਲੇ ਥਾਣੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰਜੀਤ ਸਿੰਘ ਰੰਧਾਵਾ ਅਤੇ ਥਾਣਾ ਟਾਂਡਾ ਦੇ ਐਸਐਚਓ ਰਮਨ ਕੁਮਾਰ ਨੇ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਨੇ ਇਹ ਹੁਕਮ ਆਮ ਚੋਣਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਰੀ ਕੀਤੇ ਹਨ।

ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਕੋਲ ਲਾਇਸੈਂਸੀ ਹਥਿਆਰ ਹਨ, ਉਹ ਤੁਰੰਤ 22 ਮਾਰਚ ਤੱਕ ਸਬੰਧਤ ਥਾਣੇ ਜਾਂ ਮਾਨਤਾ ਪ੍ਰਾਪਤ ਗੰਨ ਹਾਊਸ ਵਿੱਚ ਜਮ੍ਹਾਂ ਕਰਵਾਉਣ ਅਤੇ ਰਸੀਦ ਪ੍ਰਾਪਤ ਕਰਨ ਉਪਰੰਤ ਥਾਣਾ ਸਿਟੀ ਟਾਂਡਾ ਨੂੰ ਸੂਚਿਤ ਕਰਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਅਤੇ ਡੀਸੀ ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਲਾਇਸੈਂਸ ਰੱਦ ਕਰਨ ਸਬੰਧੀ ਰਿਪੋਰਟ ਭੇਜੀ ਜਾਵੇਗੀ। ਖਾਸ ਤੌਰ ‘ਤੇ ਬਾਹਰਲੇ ਇਲਾਕਿਆਂ ਤੋਂ ਆਉਣ ਵਾਲੇ ਅਤੇ ਟਾਂਡਾ ਖੇਤਰ ‘ਚ ਰਹਿਣ ਵਾਲੇ ਲਾਇਸੈਂਸ ਧਾਰਕਾਂ ਨੂੰ ਆਪਣੇ ਹਥਿਆਰ ਤੁਰੰਤ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ|

ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਾਲ ਨਿਭਾ ਰਹੀ ਹੈ ਅਤੇ ਅੱਗੇ ਵੀ ਨਿਭਾਉਂਦੀ ਰਹੇਗੀ ਤਾਂ ਜੋ ਇਲਾਕਾ ਨਿਵਾਸੀ ਸ਼ਾਂਤਮਈ ਜੀਵਨ ਬਤੀਤ ਕਰ ਸਕਣ। ਇਸ ਦੇ ਨਾਲ ਹੀ ਉਨ੍ਹਾਂ ਇਲਾਕੇ ਵਿੱਚ ਕਿਸੇ ਵੀ ਸ਼ੱਕੀ ਵਿਅਕਤੀ ਦੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲੀਸ ਨਾਲ ਸਾਂਝੀ ਕਰਨ ਦੀ ਵੀ ਅਪੀਲ ਕੀਤੀ ਹੈ।