International
ਦਿਨ ਚੜ੍ਹਦਿਆਂ ਹੀ ਕੰਬੀ ਧਰਤੀ, ਇੰਡੋਨੇਸ਼ੀਆਂ ‘ਚ ਭੂਚਾਲ ਦੇ ਜ਼ਬਰਦਸਤ ਝਟਕੇ
ਤੜਕੇ-ਤੜਕੇ ਹੀ ਭੂਚਾਲ ਦੇ ਜ਼ਬਰਦਸਤ ਝਟਕੇ ਲੱਗਣ ਕਾਰਨ ਡਰ ਕੇ ਲੋਕਾਂ ਘਰਾਂ ‘ਚੋਂ ਬਾਹਰ ਆ ਗਏ। ਦਰਅਸਲ ਇੰਡੋਨੇਸ਼ੀਆ ਦੇ ਉਤਰੀ ਮਲੂਕੂ ਸੂਬੇ ‘ਚ ਅੱਜ ਯਾਨੀ ਕਿ ਮੰਗਲਵਾਰ ਤੜਕੇ 6.1 ਤੀਬਰਤਾ ਨਾਲ ਭੂਚਾਲ ਆਇਆ। ਇਹ ਜਾਣਕਾਰੀ ਦੇਸ਼ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਦਿਤੀ। ਏਜੰਸੀ ਨੇ ਪਹਿਲਾਂ ਭੂਚਾਲ ਦੀ ਤੀਬਰਤਾ ‘ਚ ਸੋਧ ਕਰਨ ਤੋਂ ਪਹਿਲਾਂ ਇਸ ਦੀ ਤੀਬਰਤਾ 6.2 ਦੱਸੀ ਸੀ।
ਭੂਚਾਲ ਜਕਾਰਤਾ ਦੇ ਸਮੇਂ ਅਨੁਸਾਰ ਮੰਗਲਵਾਰ ਸਵੇਰੇ 04:35 ਵਜੇ ਆਇਆ, ਇਸਦਾ ਕੇਂਦਰ ਉੱਤਰੀ ਹਲਮੇਹਰਾ ਰੀਜੈਂਸੀ ‘ਚ ਦੋਈ ਟਾਪੂ ਤੋਂ 86 ਕਿਲੋਮੀਟਰ ਉੱਤਰ-ਪੂਰਬ ਵਿਚ ਸਮੁੰਦਰੀ ਤਲ ਤੋਂ ਹੇਠਾਂ 105 ਕਿਲੋਮੀਟਰ ਦੀ ਡੂੰਘਾਈ ਵਿਚ ਸਥਿਤ ਸੀ। ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਕਿਉਂਕਿ ਭੂਚਾਲ ਕਾਰਨ ਵੱਡੀਆਂ ਲਹਿਰਾਂ ਪੈਦਾ ਹੋਣ ਦੀ ਉਮੀਦ ਨਹੀਂ ਸੀ, ਜਿਸ ਨੂੰ ਪੈਸੀਫਿਕ ਰਿੰਗ ਆਫ਼ ਫਾਇਰ ਕਿਹਾ ਜਾਂਦਾ ਹੈ। ਇੱਥੇ ਦੱਸ ਦੇਈਏ ਕਿ ਇੰਡੋਨੇਸ਼ੀਆ ਅਕਸਰ ਭੂਚਾਲਾਂ ਨਾਲ ਪ੍ਰਭਾਵਤ ਹੁੰਦਾ ਹੈ।