Punjab
ਪੰਜਾਬ ‘ਚ ਇਸ ਦਿਨ ਚੱਲਣਗੀਆਂ ਤੇਜ਼ ਹਵਾਵਾਂ
PUNJAB WEATHER : ਪੰਜਾਬ ਭਰ ‘ਚ ਮੌਸਮ ‘ਚ ਆਈ ਤਬਦੀਲੀ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦੌਰਾਨ ਮਾਨਸੂਨ ਸਬੰਧੀ ਡਾਇਰੈਕਟਰ ਨੇ ਕਿਹਾ ਕਿ ਹੁਣ ਤੱਕ ਦੇ ਹਾਲਾਤਾਂ ਮੁਤਾਬਕ ਮਾਨਸੂਨ ਜੂਨ ਦੇ ਆਖਰੀ ਹਫ਼ਤੇ ਆ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਵੀ ਮੀਂਹ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ । ਸ਼ਨੀਵਾਰ ਨੂੰ ਮੀਂਹ ਨਹੀਂ ਪਵੇਗਾ ਪਰ ਤੇਜ਼ ਹਵਾਵਾਂ ਚੱਲਣਗੀਆਂ। ਇਨ੍ਹਾਂ ਦਿਨਾਂ ‘ਚ ਸਰਗਰਮ ਪੱਛਮੀ ਗੜਬੜੀ ਕਾਰਨ ਅਗਲੇ 2 ਦਿਨਾਂ ਤੱਕ ਵਧਦੇ ਤਾਪਮਾਨ ‘ਚ ਰਾਹਤ ਮਿਲੇਗੀ। 23 ਜੂਨ ਤੋਂ ਤਾਪਮਾਨ ਇਕ ਵਾਰ ਫਿਰ ਵਧਣਾ ਸ਼ੁਰੂ ਹੋ ਜਾਵੇਗਾ।
ਦੱਸ ਦਈਏ ਕਿ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਮਾਝਾ ਅਤੇ ਦੋਆਬਾ ਇਲਾਕੇ ‘ਚ ਤੂਫਾਨ ਆਇਆ ਅਤੇ ਉਸ ਤੋਂ ਬਾਅਦ ਹਲਕੀ ਬਾਰਿਸ਼ ਹੋਈ। ਇਸ ਦਾ ਅਸਰ ਮਾਲਵੇ ‘ਚ ਵੀ ਦੇਖਣ ਨੂੰ ਮਿਲਿਆ ਹੈ, ਅੰਮ੍ਰਿਤਸਰ ਦੇ ਕੁਝ ਇਲਾਕਿਆਂ ‘ਚ ਮੀਂਹ ਦੇ ਨਾਲ-ਨਾਲ ਗੜੇ ਵੀ ਪਏ। ਜ਼ਿਲ੍ਹਾ ਜਲੰਧਰ, ਹੁਸ਼ਿਆਰਪੁਰ, ਪਠਾਨਕੋਟ, ਰੋਪੜ, ਆਨੰਦਪੁਰ ਸਾਹਿਬ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਤੂਫ਼ਾਨ ਤੋਂ ਬਾਅਦ ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ।
ਇਨ੍ਹਾਂ ਥਾਵਾਂ ‘ਤੇ ਹੋਵੇਗੀ ਬਾਰਿਸ਼
ਮੌਸਮ ਵਿਭਾਗ ਮੁਤਾਬਕ ਗੰਗਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੱਜ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 25-35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਉੱਤਰ ਪ੍ਰਦੇਸ਼, ਬਿਹਾਰ ਸਮੇਤ ਦੇਸ਼ ਦੇ ਕੁਝ ਰਾਜਾਂ ਵਿੱਚ ਮੌਸਮ ਵਿੱਚ ਆਏ ਬਦਲਾਅ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ।ਪੰਜਾਬ ਅਤੇ ਹਰਿਆਣਾ ਦਾ ਮੌਸਮ ਵੀ ਬਦਲੇਗਾ ਪਰ ਭਾਰੀ ਬਾਰਸ਼ ਜੁਲਾਈ ਦੇ ਸ਼ੁਰੂ ਵਿੱਚ ਹੀ ਹੋਵੇਗੀ।