Punjab
ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਅੱਜ, ਕੌਣ ਮਾਰੇਗਾ ਬਾਜ਼ੀ

ਚੰਡੀਗੜ੍ਹ, 6 ਸਤੰਬਰ 2023: ਪੰਜਾਬ ਯੂਨੀਵਰਸਿਟੀ ਸਣੇ ਸ਼ਹਿਰ ਦੇ 10 ਕਾਲਜਾਂ ਵਿੱਚ ਅੱਜ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਹੋਣਗੀਆਂ। ਯੂਨੀਵਰਸਿਟੀ ਦੇ ਕਰੀਬ 15693 ਵਿਦਿਆਰਥੀ ਇਸ ਵਿੱਚ ਵੋਟ ਪਾਉਣਗੇ। ਇਸ ਤੋਂ ਇਲਾਵਾ 10 ਕਾਲਜਾਂ ਵਿੱਚ 43705 ਦੇ ਕਰੀਬ ਵਿਦਿਆਰਥੀ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਸ਼ਹਿਰ ਦੇ 10 ਕਾਲਜਾਂ ਵਿੱਚ 110 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਦੋਂਕਿ ਪੰਜਾਬ ਯੂਨੀਵਰਸਿਟੀ ਵਿੱਚ 4 ਅਸਾਮੀਆਂ ਲਈ 21 ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਹੋਏ ਹਨ।
ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸਵੇਰੇ 9:30 ਵਜੇ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ 12 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਚੋਣ ਪ੍ਰਚਾਰ ਦੇ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਜਿਮਨੇਜ਼ੀਅਮ ਹਾਲ ਵਿੱਚ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।