Connect with us

World

ਯੂਪੀ-ਪੰਜਾਬ ਸਣੇ 5 ਸੂਬਿਆਂ ਦੇ ਵਿਦਿਆਰਥੀਆਂ ‘ਤੇ ਆਸਟ੍ਰੇਲੀਆ ‘ਚ ਪਾਬੰਦੀ, ਯੂਨੀਵਰਸਿਟੀਆਂ ਨੇ ਦਾਖ਼ਲੇ ਤੋਂ ਕੀਤਾ ਇਨਕਾਰ

Published

on

ਆਸਟ੍ਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਭਾਰਤ ਦੇ 4 ਰਾਜਾਂ ਅਤੇ ਯੂਟੀ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਆਸਟ੍ਰੇਲੀਅਨ ਅਖਬਾਰ ਸਿਡਨੀ ਮਾਰਨਿੰਗ ਹੇਰਾਲਡ ਮੁਤਾਬਕ ਆਸਟ੍ਰੇਲੀਆ ਦੀਆਂ ਦੋ ਵੱਡੀਆਂ ਯੂਨੀਵਰਸਿਟੀਆਂ ਨੇ ਪਿਛਲੇ ਹਫਤੇ ਆਪਣੇ ਸਿੱਖਿਆ ਏਜੰਟਾਂ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਪੰਜਾਬ, ਹਰਿਆਣਾ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੂੰ ਦਾਖ਼ਲ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਆਸਟ੍ਰੇਲੀਆ ਦਾ ਗ੍ਰਹਿ ਵਿਭਾਗ ਕਸ਼ਮੀਰ ਸਮੇਤ ਇਨ੍ਹਾਂ 4 ਰਾਜਾਂ ਦੇ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਨੂੰ ਲਗਾਤਾਰ ਰੱਦ ਕਰ ਰਿਹਾ ਹੈ। ਪਿਛਲੇ ਮਹੀਨੇ ਆਸਟ੍ਰੇਲੀਆ ਦੀਆਂ 4 ਯੂਨੀਵਰਸਿਟੀਆਂ ਨੇ ਭਾਰਤੀ ਵਿਦਿਆਰਥੀਆਂ ‘ਤੇ ਵਿਦਿਆਰਥੀ ਵੀਜ਼ੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਸੀ। ਕਿਹਾ- ਲੋਕ ਵਿਦਿਆਰਥੀ ਵੀਜ਼ਾ ਲੈ ਕੇ ਪੜ੍ਹਾਈ ਕਰਨ ਦੀ ਬਜਾਏ ਨੌਕਰੀ ਲਈ ਆਸਟ੍ਰੇਲੀਆ ਆ ਰਹੇ ਹਨ।

ਚਾਰ ਸਟੂਡੈਂਟ ਵੀਜ਼ਿਆਂ ‘ਚ ਇਕ ਧੋਖਾ, ਦਾਖ਼ਲਾ ਨੀਤੀ ਹੋਵੇਗੀ ਸਖ਼ਤ
ਪੱਛਮੀ ਸਿਡਨੀ ਯੂਨੀਵਰਸਿਟੀ ਨੇ ਕਿਹਾ ਕਿ 2022 ਵਿੱਚ ਬਹੁਤ ਸਾਰੇ ਭਾਰਤੀ ਵਿਦਿਆਰਥੀਆਂ ਨੇ ਦਾਖਲਾ ਲਿਆ, ਪਰ ਉਨ੍ਹਾਂ ਨੇ ਆਪਣੀ ਪੜ੍ਹਾਈ ਅੱਧ ਵਿਚਾਲੇ ਛੱਡ ਦਿੱਤੀ। ਯੂਨੀਵਰਸਿਟੀ ਨੇ ਏਜੰਟਾਂ ਨੂੰ ਦੱਸਿਆ ਕਿ ਅਜਿਹਾ ਕਰਨ ਵਾਲੇ ਜ਼ਿਆਦਾਤਰ ਵਿਦਿਆਰਥੀ ਪੰਜਾਬ, ਗੁਜਰਾਤ ਅਤੇ ਹਰਿਆਣਾ ਦੇ ਸਨ। ਇਨ੍ਹਾਂ ਰਾਜਾਂ ਦੇ ਵਿਦਿਆਰਥੀਆਂ ‘ਤੇ ਪਾਬੰਦੀ ਜੂਨ ਤੱਕ ਜਾਰੀ ਰਹੇਗੀ।

ਅਜਿਹਾ ਹੋਣ ਤੋਂ ਰੋਕਣ ਲਈ ਦਾਖ਼ਲਾ ਨੀਤੀ ਨੂੰ ਹੋਰ ਸਖ਼ਤ ਬਣਾਇਆ ਜਾ ਰਿਹਾ ਹੈ। ਗ੍ਰਹਿ ਮਾਮਲਿਆਂ ਦੇ ਵਿਭਾਗ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਤੋਂ ਆਉਣ ਵਾਲੀਆਂ ਹਰ 4 ਵਿਦਿਆਰਥੀ ਵੀਜ਼ਾ ਅਰਜ਼ੀਆਂ ਵਿੱਚੋਂ 1 ਇੱਕ ਧੋਖਾਧੜੀ ਹੈ। ਇਸ ਕਾਰਨ ਆਸਟ੍ਰੇਲੀਆ ਵਿੱਚ ਪੜ੍ਹਾਈ ਲਈ ਅਰਜ਼ੀਆਂ ਨੂੰ ਰੱਦ ਕਰਨ ਦੀ ਦਰ ਵੀ ਵਧ ਕੇ 24.3% ਹੋ ਗਈ ਹੈ। ਜੋ ਪਿਛਲੇ 13 ਸਾਲਾਂ ਵਿੱਚ ਸਭ ਤੋਂ ਵੱਧ ਹੈ।