Connect with us

Punjab

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦੇਖਣਗੇ ਚੰਦਰਯਾਨ-3 ਦੀ ਲਾਂਚਿੰਗ, 40 ਬੱਚੇ ਸ਼੍ਰੀਹਰੀਕੋਟਾ ਲਈ ਹੋਏ ਰਵਾਨਾ

Published

on

13 july 2023: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਸ੍ਰੀਹਰੀਕੋਟਾ ਤੋਂ ਚੰਦਰਯਾਨ 3 ਦੀ ਲਾਂਚਿੰਗ ਦੇ ਲਈ ਰਵਾਨਾ ਹੋ ਰਹੇ ਹਨ। ਸਕੂਲ ਆਫ਼ ਐਮੀਨੈਂਸ ਦੇ 40 ਵਿਦਿਆਰਥੀ ਇਸ ਮੌਕੇ ਨੂੰ ਦੇਖਣ ਲਈ ਸ੍ਰੀਹਰੀਕੋਟਾ ਜਾ ਰਹੇ ਹਨ। ਉਨ੍ਹਾਂ ਨੂੰ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ੍ਰੀਹਰੀਕੋਟਾ ਭੇਜਿਆ ਗਿਆ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਦੱਸਿਆ ਕਿ ਟੀਮ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਵਿਦਿਆਰਥੀ ਸ਼ਾਮਲ ਹਨ। ਦੱਸ ਦੇਈਏ ਕਿ ਇਹ ਵਿਦਿਆਰਥੀ 3 ਦਿਨ ਉੱਥੇ ਹੀ ਰਹਿਣਗੇ। ਇਸ ਦੇ ਨਾਲ ਹੀ ਸ਼੍ਰੀਹਰੀਕੋਟਾ ਵਿੱਚ ਹੋਣ ਵਾਲੇ ਪੁਲਾੜ ਅਧਿਐਨ ਬਾਰੇ ਵੀ ਜਾਣਾਂਗੇ। ਵਿਦਿਆਰਥੀਆਂ ਲਈ ਵੀ ਇਹ ਇੱਕ ਨਵਾਂ ਅਨੁਭਵ ਹੋਵੇਗਾ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 117 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਵਿੱਚ ਅਤਿ-ਆਧੁਨਿਕ ਢੰਗ ਨਾਲ ਅਧਿਐਨ ਕੀਤਾ ਜਾ ਰਿਹਾ ਹੈ।

Image