National
ਉੱਚ ਸਿੱਖਿਆ ਲਈ ਵਿਦਿਆਰਥੀਆਂ ਨੂੰ ਮਿਲੇਗਾ 10 ਲੱਖ ਰੁਪਏ ਲੋਨ

ਕੇਂਦਰੀ ਬਜਟ ਪੇਸ਼ ਕਰਦਿਆਂ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ ਤੁਹਾਨੂੰ ਦੱਸ ਦੇਈਏ ਕਿ ਇੱਕ ਸਾਲ ਵਿਚ ਇਕ ਲੱਖ ਵਿਦਿਆਰਥੀਆਂ ਨੂੰ ਸਟੱਡੀ ਲੋਨ ਮਿਲ ਸਕੇਗਾ ਤਾਂ ਜੋ ਉੱਚ ਸਿੱਖਿਆ ਪ੍ਰਦਾਨ ਕਰ ਸਕਣ।ਉੱਚ ਸਿੱਖਿਆ ਲਈ ਵਿਦਿਆਰਥੀਆਂ ਨੂੰ 10 ਲੱਖ ਰੁਪਏ ਦਾ ਲੋਨ ਦਿੱਤਾ ਜਾਵੇਗਾ ।
ਕੇਂਦਰੀ ਬਜਟ ਪੇਸ਼ ਕਰਨ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵੱਲੋਂ ਅੱਜ ਉੱਚ ਸਿੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ 10 ਲੱਖ ਰੁਪਏ ਤੱਕ ਦੇ ਲੋਨ ਦੇ ਬਾਰੇ ਵਿੱਚ ਐਲਾਨ ਕੀਤਾ ਗਿਆ ਜਿੱਥੇ ਕਿ ਉਹਨਾਂ ਕਿਹਾ ਕਿ ਇੱਕ ਸਾਲ ਦੇ ਵਿੱਚਇਕ ਲੱਖ ਸਟੂਡੈਂਟਸ ਨੂੰ ਲੋਨ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ ਅਤੇ ਤਿੰਨ ਫੀਸਦੀ ਸਲਾਨਾ ਵਿਆਜ ਦੇ ਉੱਪਰ 10 ਲੱਖ ਰੁਪਏ ਤੱਕ ਦਾ ਲੋਨ ਜੋ ਹੈ ਉਹ ਵਿਦਿਆਰਥੀਆਂ ਨੂੰ ਮੁਹਈਆ ਕਰਵਾਇਆ ਜਾ ਸਕੇਗਾ।
- ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦਾ ਲੋਨ ਮਿਲੇਗਾ
-
1 ਸਾਲ ‘ਚ 1 ਲੱਖ ਸਟੂਡੈਂਟਸ ਨੂੰ ਮਿਲੇਗਾ ਲੋਨ
-
3% ਸਲਾਨਾ ਵਿਆਜ਼ ‘ਤੇ ਮਿਲੇਗਾ 10 ਲੱਖ ਰੁਪਏ ਤੱਕ ਦਾ ਲੋਨ