Punjab
ਪੰਜਾਬ ਪੁਲਿਸ ਦੇ ਹੱਥ ਲੱਗੀ ਕਾਮਯਾਬੀ, ਰਾਜਸਥਾਨ ਦੇ 2 ਹਥਿਆਰ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ ਜਿਥੇ ਹੀ ਪੰਜਾਬ ਪੁਲਿਸ ਨੂੰ ਬਦਨਾਮ ਕੀਤਾ ਜਾਂਦਾ ਹੈ ਉਥੇ ਹੀ ਅੱਜ ਪੰਜਾਬ ਪੁਲਿਸ ਨੇ ਅਬੋਹਰ-ਹਨੂੰਨਗੜ੍ਹ ਰੋਡ ਫਾਜ਼ਿਲਕਾ ‘ਤੇ ਨਾਕਾਬੰਦੀ ਦੌਰਾਨ ਰਾਜਸਥਾਨ ਦੇ ਦੋ ਹਥਿਆਰਾਂ ਦੇ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਅੱਠ ਪਿਸਤੌਲ ਅਤੇ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਬੰਨਾ ਰਾਮ ਉਰਫ਼ ਵਿਨੋਦ ਦੇਵਾਸੀ ਅਤੇ ਮੁਕੇਸ਼ ਉਰਫ਼ ਮੁਕਸ਼ਾ ਰਬਾਰੀ ਦੋਵੇਂ ਵਾਸੀ ਪਿੰਡ ਜੇਤੀਆਵਾਸ, ਜੋਧਪੁਰ, ਰਾਜਸਥਾਨ ਵਜੋਂ ਹੋਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਫਾਜ਼ਿਲਕਾ ਪੁਲਿਸ ਟੀਮ ਨੇ ਅਬੋਹਰ-ਹਨੂਮਾਨਗੜ੍ਹ ਰੋਡ ਫਾਜ਼ਿਲਕਾ ‘ਤੇ ਸਥਿਤ ਪਿੰਡ ਰਾਮਸਰਾ ਦੇ ਇਲਾਕੇ ‘ਚ ਸਪੈਸ਼ਲ ਪੁਲਿਸ ਨਾਕਾਬੰਦੀ ਕਰਕੇ ਨਾਕਾਬੰਦੀ ਕਰਕੇ ਦੋ ਜ਼ਿੰਦਾ ਕਾਰਤੂਸ ਸਮੇਤ 7.32 ਬੋਰ ਦੇ ਪਿਸਤੌਲ ਸਮੇਤ ਦੋਨਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਅਤੇ ਇੱਕ 315 ਬੋਰ ਦੇਸੀ ਪਿਸਤੌਲ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ‘ਚੋਂ 9650 ਰੁਪਏ ਦੀ ਜਾਅਲੀ ਭਾਰਤੀ ਕਰੰਸੀ ਵੀ ਬਰਾਮਦ ਕੀਤੀ ਹੈ।