Punjab
ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ ਦੀ ਗ੍ਰਹਿ ਮੰਤਰੀ ਨੂੰ ਧਮਕੀ,ਹਾਲਤ ਹੋਵੇਗੀ ਇੰਦਰਾ ਵਰਗੀ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਧਮਕੀ ਦਿੱਤੀ ਹੈ। ਆਪਣੇ ਆਪ ਨੂੰ ਸਿੱਖ ਪ੍ਰਚਾਰਕ ਦੱਸਣ ਵਾਲੇ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਸ਼ਾਹ ਦੀ ਹਾਲਤ ਵੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਰਗੀ ਹੋਵੇਗੀ। ਇੰਦਰਾ ਗਾਂਧੀ ਦੀ 1984 ਵਿੱਚ ਉਨ੍ਹਾਂ ਦੇ ਅੰਗ ਰੱਖਿਅਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸੋਮਵਾਰ ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਧ ਸਿੰਘ ਵਾਲਾ ਵਿੱਚ ਮਰਹੂਮ ਪੰਜਾਬੀ ਗਾਇਕ ਦੀਪ ਸਿੱਧੂ ਦੀ ਬਰਸੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਅੰਮ੍ਰਿਤਪਾਲ ਨੇ ਇਹ ਧਮਕੀ ਦਿੱਤੀ ਹੈ। ਸ਼ਾਹ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਅਸੀਂ ਪੰਜਾਬ ‘ਚ ਖਾਲਿਸਤਾਨ ਸਮਰਥਕਾਂ ‘ਤੇ ਤਿੱਖੀ ਨਜ਼ਰ ਰੱਖ ਰਹੇ ਹਾਂ।