Punjab
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ‘ਚ ਵਾਪਸੀ
SHIROMANI AKALI DAL : ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀਆਂ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੇ ਇੱਕ ਵਾਰ ਫਿਰ ਅਕਾਲੀ ਦਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸੁੱਚਾ ਸਿੰਘ ਲੰਗਾਹ ਇੱਕ ਵਾਰ ਫਿਰ ਘਰ ਪਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਨੂੰ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਦੱਸ ਦਈਏ ਕਿ ਸੁੱਚਾ ਸਿੰਘ ਲੰਗਾਹ ਨੂੰ ਕੁਝ ਸਮਾਂ ਪਹਿਲਾਂ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਗਿਆ ਸੀ ਪਰ ਅੱਜ ਉਨ੍ਹਾਂ ਨੂੰ ਮੁੜ ਪਾਰਟੀ ‘ਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਹੁਣ ਉਹ ਇਕ ਆਮ ਵਰਕਰ ਵਜੋਂ ਪਾਰਟੀ ‘ਚ ਕੰਮ ਕਰਨਗੇ।
ਸੁੱਚਾ ਸਿੰਘ ਲੰਗਾਹ ਜਿਨ੍ਹਾਂ ਨੇ 1987 ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਅਤੇ ਅੱਤਵਾਦ ਦੌਰਾਨ ਵੀ ਪਾਰਟੀ ਨਾਲ ਚਟਾਨ ਵਾਂਗ ਖੜੇ ਰਹੇ। ਉਨ੍ਹਾਂ 30 ਸਾਲ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾ ਕੀਤੀ ਅਤੇ ਹਰ ਔਖੀ ਘੜੀ ਵਿੱਚ ਪਾਰਟੀ ਦੇ ਨਾਲ ਖੜ੍ਹੇ ਰਹੇ। ਅਕਾਲੀ ਦਲ ਨੇ ਉਨ੍ਹਾਂ ਨੂੰ ਦੋ ਵਾਰ ਕੈਬਨਿਟ ਮੰਤਰੀ ਵੀ ਬਣਾਇਆ ਪਰ 2017 ‘ਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਬਦਲਾਖੋਰੀ ਦੇ ਰੂਪ ‘ਚ ਉਨ੍ਹਾਂ ਖਿਲਾਫ ਝੂਠੀ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ, ਜਿਸ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਅਤੇ ਉਨ੍ਹਾਂ ਨੂੰ ਮੁੜ ਸਿੱਖ ਪੰਥ ‘ਚ ਸ਼ਾਮਲ ਕਰ ਲਿਆ। ਅਕਾਲ ਤਖ਼ਤ ਸਾਹਿਬ ਪਹਿਲਾਂ ਹੀ ਹੋਇਆ ਹੈ।