Uncategorized
ਸੁਦੇਸ਼ ਕੁਮਾਰੀ ਨੇ ਗਾਇਆ ਕਰਨ ਔਜਲਾ ਦਾ ਗੀਤ,ਚੁੰਨੀ ਮੇਰੀ ਰੰਗ ਦੇ ਲਲਾਰੀਆ’

3 ਨਵੰਬਰ 2023: ਗਾਇਕਾ ਸੁਦੇਸ਼ ਕੁਮਾਰੀ (Sudesh Kumari) ਆਪਣੀ ਬਿਹਤਰੀਨ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।
ਹੁਣ ਸੁਦੇਸ਼ ਕੁਮਾਰੀ ਨੇ ਆਪਣਾ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਕਰਣ ਔਜਲੇ ਦੇ ਗੀਤ ‘ਚੁੰਨੀ ਮੇਰੀ ਰੰਗ ਦੇ ਲਲਾਰੀਆ’ ਗਾਉਂਦੀ ਹੋਈ ਨਜ਼ਰ ਆ ਰਹੀ ਹੈ । ਗਾਇਕਾ ਨੇ ਆਪਣੇ ਹੀ ਅੰਦਾਜ਼ ‘ਚ ਇਸ ਗੀਤ ਨੂੰ ਗਾਇਆ ਹੈ । ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ ।
ਸੁਦੇਸ਼ ਕੁਮਾਰੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਗੀਤ ‘ਕਿਤਾਬ’, ‘ਕਮਾਈਆਂ’, ‘ਸਫਾਰੀ’ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਗੀਤਾਂ ਦੀ ਹਿੱਟ ਲਿਸਟ ‘ਚ ਸ਼ਾਮਿਲ ਹਨ ।