Punjab
Sukhbir Badal ‘ਤੇ ਹਮਲੇ ਬਾਰੇ CM ਮਾਨ ਦਾ ਬਿਆਨ

PUNJAB CM BHAGWANT MANN : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਹੈ ਕਿ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੀ ਘਟਨਾ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਟਵੀਟ ਕੀਤਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਫੁਟੇਜ ਸਾਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਨਹੀਂ ਕਰਵਾਈ ਗਈ। ਇਸ ਤੋਂ ਬਾਅਦ ਸਾਨੂੰ ਹਾਈ ਕੋਰਟ ਜਾਣਾ ਪਿਆ। ਹਾਈਕੋਰਟ ਦੇ ਦਖਲ ਤੋਂ ਬਾਅਦ ਸੀ.ਸੀ.ਟੀ.ਵੀ ਫੁਟੇਜ ਹਾਸਲ ਕਰ ਲਈ ਹੈ।
- ਸ਼੍ਰੋਮਣੀ ਕਮੇਟੀ ‘ਤੇ ਸੀਸੀਟੀਵੀ ਨਾ ਦੇਣ ਦੇ ਲਗਾਏ ਇਲਜ਼ਾਮ’
- ‘ਸਾਨੂੰ ਫੁਟੇਜ ਲੈਣ ਲਈ ਹਾਈਕੋਰਟ ਜਾਣਾ ਪਿਆ’
- ‘ਇਸ ਤਰ੍ਹਾਂ ਦਾ ਹਮਲਾ ਕਿਸੇ ‘ਤੇ ਵੀ ਬਰਦਾਸ਼ਤ ਨਹੀਂ ਕਰਾਂਗੇ’
- ‘ਮਾਮਲੇ ਦੀ ਜਾਂਚ ਪੂਰੀ ਗੰਭੀਰਤਾ ਨਾਲ ਕੀਤੀ ਜਾ ਰਹੀ’
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ 2-3 ਦਿਨਾਂ ਦੀ ਫੁਟੇਜ ਮਿਲੀ ਹੈ, ਜਿਸ ਵਿਚ ਅਸੀਂ ਇਹ ਪਤਾ ਲਗਾਵਾਂਗੇ ਕਿ ਹਮਲਾਵਰ ਕਿੰਨੀ ਵਾਰ ਉਥੇ ਆਇਆ ਅਤੇ ਕਿਸ ਨਾਲ ਮਿਲਿਆ? ਇਸ ਤੋਂ ਬਾਅਦ ਸਭ ਕੁਝ ਸਾਹਮਣੇ ਆਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਮਨ-ਕਾਨੂੰਨ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ ਦੂਜੇ ਨੰਬਰ ‘ਤੇ ਹੈ। ਉਨ੍ਹਾਂ ਕਿਹਾ ਕਿ ਚਾਹੇ ਉਹ ਵਿਅਕਤੀ ਹੋਵੇ ਜਾਂ ਆਮ ਨਾਗਰਿਕ, ਅਸੀਂ ਕਿਸੇ ‘ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਬਰਦਾਸ਼ਤ ਨਹੀਂ ਕਰਾਂਗੇ।