Punjab
ਸੁਖਬੀਰ ਬਾਦਲ ਨੇ ‘ਆਪ’ ‘ਤੇ ਬਦਲਾਖੋਰੀ ਦੇ ਲਗਾਏ ਦੋਸ਼, CM ਮਾਨ ਨੇ ਕਿਹਾ- ਜੇ ਬੇਕਸੂਰ ਤਾਂ ਫਿਰ ਡਰ ਕਿਸ ਗੱਲ ਦਾ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਹਮੋ-ਸਾਹਮਣੇ ਹਨ। ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਦੀ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਮਾਨ ਸਰਕਾਰ ‘ਤੇ ਬਦਲਾਖੋਰੀ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਉਨ੍ਹਾਂ ਦਾ ਸਿਆਸੀ ਕਰੀਅਰ ਖਤਮ ਕਰਨਾ ਚਾਹੁੰਦੇ ਹਨ। ਇਹੀ ਕਾਰਨ ਹੈ ਕਿ ਉਨ੍ਹਾਂ ‘ਤੇ ਝੂਠੇ ਕੇਸ ਬਣਾਏ ਜਾ ਰਹੇ ਹਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਐਸਆਈਟੀ ਦਾ ਕੋਈ ਵੀ ਮੈਂਬਰ ਸਰਕਾਰ ਦੇ ਹੁਕਮ ਨਹੀਂ ਲਵੇਗਾ। ਜਦੋਂ ਕਿ ਸੀ.ਐਮ ਭਗਵੰਤ ਮਾਨ ਬਾਦਲਾਂ ਨੂੰ ਅੰਦਰ ਕਰਾਉਣ ਦੀ ਗੱਲ ਕਹਿ ਰਹੇ ਹਨ। ਬਾਦਲ ਨੇ ਸਵਾਲ ਉਠਾਇਆ ਕਿ ਅਜਿਹੇ ‘ਚ ਉਨ੍ਹਾਂ ਨੇ ਸੀ.ਐੱਮ ਮਾਨ ਤੋਂ ਇਹ ਕਿਵੇਂ ਪੁੱਛਿਆ ਕਿ ਐੱਸਆਈਟੀ ਕੀ ਕਰ ਰਹੀ ਹੈ।
CM ਮਾਨ ਨੇ ਧੂਰੀ ‘ਚ ਦਿੱਤਾ ਜਵਾਬ
ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹਲਕੇ ਧੂਰੀ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸੁਖਬੀਰ ਬਾਦਲ ਦੇ ਦੋਸ਼ਾਂ ਦਾ ਕਰਾਰਾ ਜਵਾਬ ਦਿੱਤਾ। ਮਾਨ ਨੇ ਕਿਹਾ ਕਿ ਕੁਰਬਾਨੀ ਦੀ ਗੱਲ ਕਰਨ ਵਾਲੇ ਅਦਾਲਤ ਜਾਣ ਤੋਂ ਡਰਦੇ ਹਨ। ਐਸਆਈਟੀ ‘ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਮਾਨ ਨੇ ਕਿਹਾ ਕਿ ਐਸਆਈਟੀ ਦੀ ਜਾਂਚ ਵਿੱਚ ਸਰਕਾਰ ਦਾ ਕੋਈ ਦਖ਼ਲ ਨਹੀਂ ਹੈ। ਬੇਅਦਬੀ ਕਰਨ ਵਾਲਿਆਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਜੇਕਰ ਇਹ ਬੇਕਸੂਰ ਹੈ ਤਾਂ ਡਰਨ ਦੀ ਕੀ ਗੱਲ ਹੈ।
ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਨਹੀਂ ਮਿਲੀ
ਇਸ ਤੋਂ ਪਹਿਲਾਂ ਫਰੀਦਕੋਟ ਜ਼ਿਲ੍ਹਾ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਜਦਕਿ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਨਹੀਂ ਦਿੱਤੀ ਗਈ। ਨਤੀਜੇ ਵਜੋਂ ਸੁਖਬੀਰ ਸਿੰਘ ਬਾਦਲ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ।
7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ
ਕੋਟਕਪੂਰਾ ਗੋਲੀ ਕਾਂਡ ਵਿੱਚ, SIT ਨੇ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਕਿ ਹੈ ਦੋਸ਼
ਇਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਹਨ।