Connect with us

Punjab

ਸੁਖਬੀਰ ਬਾਦਲ ਫਿਰ ਤੋਂ ਬਣੇ ਅਕਾਲੀ ਦਲ ਦੇ ਪ੍ਰਧਾਨ

Published

on

SUKHBIR SINGH BADAL : ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਤੁਹਨੋ ਦੱਸ ਦੇਈਏ ਕਿ ਸੁਖਬੀਰ ਬਾਦਲ ਫਿਰ ਤੋਂ ਇੱਕ ਵਾਰ ਪ੍ਰਧਾਨ ਬਣ ਗਏ ਹਨ। ਇਹ ਪ੍ਰਧਾਨਗੀ ਬਾਦਲ ਪਰਿਵਾਰ ਨੂੰ ਤੀਜੀ ਵਾਰ ਮਿਲੀ ਹੈ।

ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਸੱਦਿਆ ਗਿਆ ਸੀ, ਜਿਸ 117 ਹਲਕਿਆਂ ਵਿਚੋਂ ਆਏ 567 ਡੈਲੀਗੇਟਸ ਵੱਲੋਂ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਂ ਦਾ ਪ੍ਰਸਤਾਅ ਰੱਖਿਆ, ਜਿਸ ਮਗਰੋਂ ਪਰਮਜੀਤ ਸਰਨਾ ਨੇ ਪ੍ਰਸਤਾਅ ਦਾ ਸਮਰਥਨ ਕੀਤਾ ਅਤੇ ਸਾਰਿਆਂ ਨੇ ਹੱਥ ਖੜੇ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣ ਲਿਆ।