India
ਸੁਖਬੀਰ ਬਾਦਲ ਨੇ ਸ਼ਹੀਦ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ
ਸੰਗਰੂਰ, 19 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੱਦਾਖ ਦੀ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਦੁੱਖ ਸਾਂਝਾ ਕੀਤਾ ਅਤੇ ਉਹਨਾਂ ਨੇ ਅਪੀਲ ਕੀਤੀ ਕਿ ਪਿੰਡ ਤੋਲਾਵਾਲ ਦੇ ਸਕੂਲ ਨੂੰ ਅਪਗਰੇਡ ਕਰ ਕੇ ਇਸਦਾ ਨਾਂ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਨੇ ਸ਼ਹੀਦ ਦੇ ਪਰਿਵਾਰ ਨਾਲ ਕਾਫੀ ਸਮਾਂ ਬਿਤਾਇਆ ਤੇ ਦੁੱਖ ਸਾਂਝਾ ਕੀਤਾ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਪਿੰਡ ਵਿਚ ਇਕ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਗੁਰਬਿੰਦਰ ਵੱਲੋਂ ਭਾਰਤ ਅਤੇ ਚੀਨ ਸਰਹੱਦ ‘ਤੇ ਚੀਨੀਆਂ ਦਾ ਮੁਕਾਬਲਾ ਕਰਦਿਆਂ ਛੋਟੀ ਉਮਰ ਵਿਚ ਹੀ ਦਿੱਤੀ ਮਹਾਨ ਸ਼ਹਾਦਤ ਹਮੇਸ਼ਾ ਯਾਦ ਰੱਖੀ ਜਾਵੇਗੀ। ਉਹਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਸਾਰੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ ਅਤੇ ਉਹਨਾਂ ਦੇ ਜੱਦੀ ਪਿੰਡਾਂ ਤੇ ਸ਼ਹਿਰਾਂ ਵਿਚ ਉਹਨਾਂ ਦੀਆਂ ਯਾਦਗਾਰਾਂ ਬਣਾਈਆਂ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਨਾਜ਼ੁਕ ਮੌਕੇ ਅਸੀਂ ਸਾਰੇ ਪ੍ਰਧਾਨ ਮੰਤਰੀ ਤੇ ਭਾਰਤੀ ਫੌਜ ਦੇ ਨਾਲ ਹਾਂ। ਉਹਨਾਂ ਕਿਹਾ ਕਿ ਸਾਨੂੰ ਉਹਨਾਂ ਵੱਲੋਂ ਲਏ ਗਏ ਫੈਸਲਿਆਂ ਦੀ ਹਮਾਇਤ ਕਰਨੀ ਚਾਹੀਦੀ ਹੈ ਕਿਉਂਕਿ ਉਹ ਜ਼ਮੀਨੀ ਹਾਲਾਤ ਤੋਂ ਵਾਕਫ ਹਨ।
ਇਸ ਦੌਰਾਨ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਸੰਵਦੇਨਸ਼ੀਲ ਮੁੱਦੇ ‘ਤੇ ਰਾਜਨੀਤੀ ਨਾ ਕਰਨ। ਉਹਨਾਂ ਕਿਹਾ ਕਿ ਦੇਸ਼ ਦੇ ਜਰਨੈਲਾਂ ਨੂੰ ਚੰਗੀਤਰ੍ਹਾਂ ਪਤਾ ਹੈ ਕਿ ਮੌਜੂਦਾ ਹਾਲਾਤ ਵਿਚ ਕੀ ਕਰਨਾ ਚਾਹੀਦਾ ਹੈ ਤੇ ਕੀ ਕਾਰਵਾਈ ਕਰਨੀ ਚਾਹੀਦੀ ਹੈ, ਇਸ ਬਾਰੇ ਉਹਨਾਂ ਨੂੰ ਸਲਾਹ ਨਹੀਂ ਦੇਣੀ ਚਾਹੀਦੀ। ਉਹਨਾਂ ਕਿਹਾ ਕਿ ਇਥੇ ਵਿਹਲੇ ਬੈਠ ਕੇ ਉਪਦੇਸ਼ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਸਾਨੂੰ ਫੌਜ ਨੂੰ ਫੈਸਲੇ ਲੈਣ ਦੇਣਾ ਚਾਹੀਦਾ ਹੈ।