Connect with us

Punjab

ਅੱਜ ਇਤਿਹਾਸਿਕ ਫੈਸਲੇ ਦਾ ਦਿਨ, ਸੁਣੋ ਸੁਖਬੀਰ ਸਿੰਘ ਬਾਦਲ ਨੂੰ ਕਿਹੜੀ ਲੱਗਣ ਜਾ ਰਹੀ ਤਨਖਾਹ ?

Published

on

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਆਸੀ ਭਵਿੱਖ ਦੇ ਫ਼ੈਸਲੇ ਦੀ ਘੜੀ ਆਖ਼ਰਕਾਰ ਆ ਹੀ ਗਈ। ਸੋਮਵਾਰ ਨੂੰ ਸੁਖਬੀਰ ਬਾਦਲ, ਉਨ੍ਹਾਂ ਦੀ ਸਰਕਾਰ ਵੇਲੇ ਮੰਤਰੀ ਰਹੇ 17 ਅਕਾਲੀ ਆਗੂਆਂ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣਗੇ ਤੇ ਇਸ ਦੇ ਨਾਲ ਹੀ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦੇਣ ਸਬੰਧੀ ਫ਼ੈਸਲੇ ’ਚ ਸ਼ਾਮਿਲ ਰਹੇ ਤਿੰਨ ਜਥੇਦਾਰ ਵੀ ਆਪਣਾ ਸਪਸ਼ਟੀਕਰਨ ਦੇਣਗੇ। ਇਸ ਮੌਕੇ ਪੰਜ ਸਿੰਘ ਸਾਹਿਬਾਨ ਦੀ ਬੈਠਕ ਤੋਂ ਬਾਅਦ ਤਨਖ਼ਾਹ ਸੁਣਵਾਈ ਜਾਵੇਗੀ। ਇਸ ਮੌਕੇ ਕਿਸੇ ਤਰ੍ਹਾਂ ਦੀ ਗੜਬੜੀ ਨਾ ਹੋਵੇ ਇਸ ਲਈ ਸ੍ਰੀ ਅਕਾਲ ਤਖ਼ਤ ਵੱਲੋਂ ਪਹਿਲਾਂ ਹੀ ਸਾਰੇ ਆਗੂਆਂ ਨੂੰ ਕਹਿ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਦੇ ਪੇਸ਼ ਹੋਣ ਦੌਰਾਨ ਉਨ੍ਹਾਂ ਦੇ ਹਮਾਇਤੀਆਂ ਨੇ ਕਿਸੇ ਵੀ ਕਿਸਮ ਦਾ ਰੌਲਾ-ਰੱਪਾ ਪਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਨ-ਮਰਿਆਦਾ ਨੂੰ ਢਾਹ ਲਗਾਉਂਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦੇ ਜ਼ਿੰਮੇਵਾਰ ਉਹ ਖ਼ੁਦ ਹੋਣਗੇ।

ਜ਼ਿਕਰਯੋਗ ਹੈ ਕਿ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਦੀ ਇਕੱਤਰਤਾ ’ਚ ਚਰਚਾ ਤੋਂ ਬਾਅਦ ਸ੍ਰੀ ਅਕਲ ਤਖਤ ਸਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਇਸ ਲਈ ਤਨਖ਼ਾਹੀਆ ਕਰਾਰ ਦਿੱਤਾ ਸੀ। ਉਨ੍ਹਾਂ ’ਤੇ ਦੋਸ਼ ਸਨ ਕਿ ਬਤੌਰ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦੇ ਦੇ ਪ੍ਰਧਾਨ ਦੇ ਤੌਰ ’ਤੇ ਕੁਝ ਅਜਿਹੇ ਫੈਸਲੇ ਲਏ ਸਨ, ਜਿਨ੍ਹਾਂ ਨਾਲ ਪੰਥ ਦੇ ਅਕਸ ਨੂੰ ਢਾਹ ਲੱਗੀ ਸੀ। ਇਸ ਤੋਂ ਬਾਅਦ ਸੁਖਬੀਰ ਬਾਦਲ ਤਿੰਨ ਮਹੀਨਿਆਂ ਤੋਂ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰ ਰਹੇ ਸਨ ਕਿ ਉਨ੍ਹਾਂ ਬਾਰੇ ਛੇਤੀ ਫ਼ੈਸਲਾ ਕੀਤਾ ਜਾਵੇ। ਸ੍ਰੀ ਅਕਾਲ ਤਖਤ ਸਾਹਿਬ ਨੇ 25 ਨਵੰਬਰ ਨੂੰ ਐਲਾਨ ਕੀਤਾ ਸੀ ਕਿ ਦੋ ਦਸੰਬਰ ਨੂੰ ਮਾਮਲੇ ਦੇ ਨਿਪਟਾਰੇ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾਵੇਗੀ। ਇਸ ਮਾਮਲੇ ’ਚ ਸੁਖਬੀਰ ਬਾਦਲ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ’ਚ ਉਸ ਵੇਲੇ ਮੰਤਰੀ ਰਹੇ ਆਗੂਆਂ ਨੂੰ ਵੀ ਤਲਬ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਡੇਰਾ ਸਿਰਸਾ ਮੁਖੀ ਨੂੰ 24 ਸਤੰਬਰ 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦੇਣ ਤੇ 16 ਅਕਤੂਬਰ ਨੂੰ ਮਾਫ਼ੀ ਦਾ ਫੈਸਲਾ ਵਾਪਸ ਲੈਣ ਦੇ ਮਾਮਲੇ ’ਚ ਸ਼ਾਮਿਲ ਰਹੇ ਪੰਜ ਸਿੰਘ ਸਾਹਿਬਾਨ ’ਚ ਸ਼ਾਮਿਲ ਰਹੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਵੀ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਹੈ। ਇਸ ਦੇ ਨਾਲ ਹੀ 2015 ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਤੇ ਅਕਾਲੀ ਦਲ ਦੀ ਕੋਰ ਕਮੇਟੀ ਦਾ ਹਿੱਸਾ ਰਹੇ ਸਮੂਹ ਮੈਂਬਰਾਂ ਨੂੰ ਵੀ ਤਲਬ ਕੀਤਾ ਗਿਆ ਹੈ। ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਸਮੁੱਚੇ ਸਕੱਤਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਗਿਆ ਹੈ।

ਸੁਖਬੀਰ ਸਿੰਘ ਬਾਦਲ ਦਾ ਸਿਆਸੀ ਭਵਿੱਖ 2 ਦਸੰਬਰ ਦੇ ਫੈਂਸਲੇ ‘ਤੇ ਹੀ ਟਿਕਿਆ ਹੈ। ਵਿਰੋਧੀ ਲਗਾਤਾਰ ਜਥੇਦਾਰ ਨੂੰ ਸੁਖਬੀਰ ਬਾਦਲ ਖਿਲਾਫ ਸਖਤ ਫੈਂਸਲਾ ਲੈਣ ਲਈ ਦਬਾਅ ਬਣਾ ਰਹੇ ਹਨ ਤਾਂ ਜੋ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਕਰਵਾਕੇ ਸਿਆਸੀ ਭਵਿੱਖ ਦਾਅ ‘ਤੇ ਲਗਾਇਆ ਜਾ ਸਕੇ। ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦ ਲੀਡਰਸ਼ਿਪ ਨੇ ਸੁਖਬੀਰ ਦੇ ਹੱਕ ਵਿਚ ਖਵਦਿਆਂ ਸਿਆਸੀ ਗਤੀਵਿਧੀਆਂ ਨੂੰ ਹੀ ਰੋਕ ਦਿੱਤਾ ਹੈ, ਜੋ ਪਿਛਲੇ ਦਿਨੀਂ ਹੋਈਆਂ ਜਿਮਣੀ ਚੋਣਾ ਤੋਂ ਸਾਫ ਸਪੱਸ਼ਟ ਹੁੰਦਾ ਹੈ।