Connect with us

Punjab

BJP ਨਾਲ ਗਠਜੋੜ ’ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ

Published

on

ਪੰਜਾਬ ਦੀ ਸਿਆਸਤ ਵਿੱਚ ਗਠਜੋੜ ਨੂੰ ਲੈ ਕੇ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਠਜੋੜ ਦੀਆਂ ਸੰਭਾਵਨਾਵਾਂ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲਈ ਗਠਜੋੜ ਦੇ ਸਾਰੇ ਰਸਤੇ ਖੁੱਲ੍ਹੇ ਹਨ ਅਤੇ ਸਮਾਨ ਵਿਚਾਰਧਾਰਾ ਵਾਲੀ ਪਾਰਟੀ ਨਾਲ ਸਮਝੌਤਾ ਕੀਤਾ ਜਾ ਸਕਦਾ ਹੈ।

ਹਾਲਾਂਕਿ, ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਗਠਜੋੜ ਦੀ ਸੰਭਾਵਨਾ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਹਾਲ ਪਾਰਟੀ ਦਾ ਮੁੱਖ ਧਿਆਨ ਅਕਾਲੀ ਦਲ ਨੂੰ ਮਜ਼ਬੂਤ ਕਰਨ ’ਤੇ ਹੈ।

ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਲਈ ਪੰਜਾਬ ਸਭ ਤੋਂ ਪਹਿਲਾਂ ਹੈ। ਉਨ੍ਹਾਂ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਸਮਾਨ ਵਿਚਾਰਧਾਰਾ ਵਾਲੀ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਕਰਨ ਲਈ ਤਿਆਰ ਹੈ।

ਭਾਜਪਾ ਨਾਲ ਸੰਭਾਵੀ ਗਠਜੋੜ ਬਾਰੇ ਪੁੱਛੇ ਸਵਾਲ ਦੇ ਸੰਦਰਭ ਵਿੱਚ ਸੁਖਬੀਰ ਬਾਦਲ ਦੇ ਇਸ ਬਿਆਨ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਉਨ੍ਹਾਂ ਵੱਲੋਂ ਭਾਜਪਾ ਨਾਲ ਗਠਜੋੜ ਬਾਰੇ ਕਿਸੇ ਅੰਤਿਮ ਫ਼ੈਸਲੇ ਜਾਂ ਸਮਝੌਤੇ ਦਾ ਐਲਾਨ ਨਹੀਂ ਕੀਤਾ ਗਿਆ।

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਗਠਜੋੜ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਤੋਂ ਇਲਾਵਾ ਹੋਰ ਪਾਰਟੀਆਂ ਨਾਲ ਗਠਜੋੜ ਦੇ ਰਸਤੇ ਖੁੱਲ੍ਹੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੌਜੂਦਾ ਸਮੇਂ ਵਿੱਚ ਪਾਰਟੀ ਦੀ ਪਹਿਲ ਗਠਜੋੜ ਕਰਨਾ ਨਹੀਂ, ਸਗੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਅਕਾਲੀ ਦਲ ਨੂੰ ਮੁੜ ਮਜ਼ਬੂਤ ਬਣਾਉਣ ਲਈ ਪਾਰਟੀ ਵੱਲੋਂ ਕੰਮ ਕੀਤਾ ਜਾ ਰਿਹਾ ਹੈ।