Uncategorized
ਸੁਖਬੀਰ ਸਿੰਘ ਬਾਦਲ ਨੇ ਮਲੋਟ ਤੋਂ ਅਕਾਲੀ ਦਲ-ਬਸਪਾ ਦੇ ਉਮੀਦਵਾਰ ਦਾ ਕੀਤਾ ਐਲਾਨ

ਮਲੋਟ : ਮਲੋਟ ਵਿਖੇ ‘ਗਲ ਪੰਜਾਬ ਦੀ’ ਮੁਹਿੰਮ ਤਹਿਤ ਵੱਖ-ਵੱਖ ਸਮਾਗਮਾਂ ’ਚ ਸ਼ਿਰਕਤ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਪਹਿਲਾਂ ਦੋ ਵਾਰੀ ਵਿਧਾਇਕ ਬਣ ਚੁੱਕੇ ਹਰਪ੍ਰੀਤ ਸਿੰਘ ਕੋਟਭਾਈ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਉਮੀਦਵਾਰ ਐਲਾਨ ਦਿੱਤਾ ਹੈ।
ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਨੇ ਵੀ ਸੁਖਬੀਰ ਸਿੰਘ ਨੂੰ ਸਵਾਲ ਕਰਨੇ ਚਾਹੇ ਪਰ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦਾ ਮਿਲਾਪ ਨਾ ਹੋ ਸਕਿਆ ਤੇ ਸੁਖਬੀਰ ਸਿੰਘ ਬਾਦਲ ਆਪਣੇ ਪਹਿਲਾਂ ਹੀ ਬਣੇ ਪ੍ਰੋਗਰਾਮ ਤਹਿਤ ਮਲੋਟ ਵਿਚ ਵਿਚਰਦੇ ਰਹੇ। ਪੁੱਤਰ ਅਨੰਤਬੀਰ ਸਿੰਘ ਬਾਦਲ ਵੀ ਅੱਜ ਦੇ ਸਮਾਗਮ ਵਿਚ ਹਾਜ਼ਰ ਰਹੇ।