India
ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਵਾਸਤੇ 9 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਚੰਡੀਗੜ੍ਹ, 6 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਪਾਰਟੀ ਦੀ ਮਜਬੂਤੀ ਅਤੇ ਤਾਲਮੇਲ ਵਾਸਤੇ ਲੋਕਲ ਆਗੂਆਂ ਦੀ ਇੱਕ 9 ਮੈਂਬਰੀ ਕਮੇਟੀ ਗਠਨ ਕਰਨ ਦਾ ਫੈਸਲਾ ਲਿਆ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬਲਾਚੌਰ ਚੌਧਰੀ ਨੰਦ ਲਾਲ ਜੀ ਦੇ ਸਵਰਗਵਾਸ ਹੋਣ ਤੋਂ ਬਾਅਦ ਖਾਲੀ ਹੋ ਗਿਆ ਸੀ। ਉਹਨਾਂ ਦੱਸਿਆ ਕਿ ਪਾਰਟੀ ਵੱਲੋਂ ਵਰਕਰਾਂ ਨਾਲ ਤਾਲਮੇਲ ਕਰਨ ਅਤੇ ਪਾਰਟੀ ਦੀ ਮਜਬੂਤੀ ਵਾਸਤੇ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਕਮੇਟੀ ਪਾਰਟੀ ਦਾ ਕੰਮ ਮਿਲ ਜੁਲ ਕੇ ਕਰੇਗੀ। ਇਸ 9 ਮੈਂਬਰੀ ਕਮੇਟੀ ਵਿੱਚ ਜਿਹਨਾਂ ਆਗੁਆਂ ਨੂੰ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ਼੍ਰੀਮਤੀ ਸੁਨੀਤਾ ਚੌਧਰੀ, ਸ. ਗੁਰਬਖਸ਼ ਸਿੰਘ ਖਾਲਸਾ ਮੈਂਬਰ ਐਸ.ਸੀ.ਪੀ.ਸੀ, ਬਿਮਲ ਸਰੋਆ ਸਾਬਕਾ ਚੈਅਰਮੈਨ, ਸ. ਤਰਲੋਚਨ ਸਿੰਘ ਸਾਬਕਾ ਚੇਅਰਮੈਨ, ਬ੍ਰਿਗੇਡੀਅਰ ਰਾਜ ਕੁਮਾਰ, ਸ. ਰਾਜਵਿੰਦਰ ਸਿੰਘ ਲੱਕੀ, ਰਾਜਪਾਲ ਚੌਹਾਨ, ਇੰਦਰਜੀਤ ਲੁੱਡੀ ਅਤੇ ਠੇਕੇਦਾਰ ਗੁਰਚਰਨ ਸਿੰਘ ਦੇ ਨਾਮ ਸ਼ਾਮਲ ਹਨ।