Punjab
ਜਲੰਧਰ ‘ਚ ਸੁਖਬੀਰ ਸਿੰਘ ਬਾਦਲ ਦਾ ਸ਼ਾਨਦਾਰ ਸਵਾਗਤ
ਅੱਜ ਜਲੰਧਰ ਆਉਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦਾ ਸਵਾਗਤ ਕੀਤਾ ਗਿਆ – ਰਾਜਪਾਲ ਦਾਸ ਨੂੰ ਮਿਲੀ ਜਿੰਮੇਵਾਰੀ ਕੌਮੀ ਸਪੋਕਸਪਰਸਨ ਬਣਨ ਤੇ ਜਲੰਧਰ ਦੀ ਸਮੁੱਚੀ ਲੀਡਰਸ਼ਿਪ ਨੂੰ ਨਾਲ ਲੈਕੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਨਾਲ ਤਕਰੀਬਨ 15 ਮਿੰਟ ਬੰਦ ਕਮਰੇ ਮੁਲਾਕਾਤ ਕੀਤੀ ਗਈ ਜਿਸ ਵਿੱਚ ਜਲੰਧਰ ਸਹਿਰ ਬਾਰੇ ਖੁੱਲ੍ਹੀਆਂ ਵਿਚਾਰਾਂ ਕੀਤੀਆਂ ਗਈਆਂ ਆਉਣ ਵਾਲੀ ਵਿਧਾਨਸਭਾ ਦੇ ਇਲੈਕਸ਼ਨ ਬਾਰੇ ਅਤੇ ਬੂਥ ਪੱਧਰ ਤੇ ਵਰਕਰਾਂ ਨੂੰ ਮਜ਼ਬੂਤ ਕਰਨ ਸੰਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ ਪ੍ਰਧਾਨ ਸਾਹਿਬ ਜੀ ਵਲੋ ਸੁਖਮਿੰਦਰ ਸਿੰਘ ਰਾਜਪਾਲ ਜੀ ਨੇ ਦੱਸਿਆ ਕਿ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਪਾਰਟੀ ਦੇ ਕੌਮੀ ਸਪੋਕਸਪਰਸਨ ਲਾਉਣ ‘ਤੇ ਧੰਨਵਾਦ ਕੀਤਾ ਗਿਆ। ਰਾਜਪਾਲ ਨੇ ਪ੍ਰਧਾਨ ਸਾਬ੍ਹ ਨੂੰ ਪੂਰਨ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਹਨਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਪਾਰਟੀ ਵੱਲੋਂ ਕੀਤੇ ਵਿਕਾਸ ਕਾਰਜ ਮੀਡੀਆ ਜ਼ਰੀਏ ਲੋਕਾਂ ਤੱਕ ਪਹੁੰਚਾਵਾਂਗਾ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਪੰਜਾਬੀਆਂ ਨੂੰ ਗੁਮਰਾਹ ਕਰ ਕੀਤੇ ਧੋਖੇ ਲਈ ਵੀ ਜਾਗਰੂਕ ਕਰਾਂਗਾ। ਮੈਂ ਜਲੰਧਰ ਦੀ ਸਮੁੱਚੀ ਲੀਡਰਸ਼ਿਪ ਅਤੇ ਸੀਨੀਅਰ ਅਕਾਲੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਆਓ ਸਾਰੇ ਇੱਕਜੁੱਟ ਹੋ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ ਅਤੇ ਪੰਜਾਬ ਦੇ ਵਿਕਾਸ ਦੀ ਨਵੀਂ ਇਬਾਰਤ ਲਿਖਣ ਵਿੱਚ ਆਪਣਾ ਯੋਗਦਾਨ ਪਾਈਏ।🙏🏻 ਅੱਜ ਜਲੰਧਰ ਮਿਲਣ ਵੇਲੇ ਸਰਦਾਰ ਇਕਬਾਲ ਸਿੰਘ ਢੀਂਡਸਾ, ਲੱਕੀ ਮਲਹੋਤਰਾ, ਗੁਰਪ੍ਰੀਤ ਸਿੰਘ ਸਚਦੇਵਾ, ਅਮਨਦੀਪ ਸਿੰਘ ਬਾਜਵਾ ਸਰਕਲ ਪ੍ਰਧਾਨ ਬਸਤੀ ਗੁਜ਼ਾਂ, ਭਿੰਦਰ ਦੀਪ ਸਿੰਘ ,ਪਰਮਿੰਦਰ ਸਿੰਘ, ਅੰਮ੍ਰਿਤਬੀਰ ਸਿੰਘ, ਸੁਰਜੀਤ ਸਿੰਘ, ਨਿਰਵੈਰ ਸਿੰਘ ਸਾਜਨ ਚਰਨਜੀਤ ਸਿੰਘ ਆਦਿ ਹਾਜ਼ਿਰ ਸਨ!
