Connect with us

Corona Virus

ਸੁਖਬੀਰ ਸਿੰਘ ਬਾਦਲ ਨੇ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦਾ ਵੇਰਕਾ ਵਿਖੇ ਅੰਤਿਮ ਸਸਕਾਰ ਰੋਕੇ ਜਾਣ ਦਾ ਸਖ਼ਤ ਨੋਟਿਸ ਲਿਆ

Published

on

ਚੰਡੀਗੜ੍ਹ , 2 ਅਪ੍ਰੈਲ , ( ਬਲਜੀਤ ਮਰਵਾਹਾ )  : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੁੱਝ ਸਮਾਜ ਵਿਰੋਧੀ ਤੱਤਾਂ ਵੱਲੋਂ ਪੰਜਾਬਸਰਕਾਰ ਨੂੰ ਟਿੱਚ ਜਾਣਦਿਆਂ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦਾ ਵੇਰਕਾ ਵਿਖੇ ਅੰਤਿਮ ਸਸਕਾਰ ਕੀਤੇ ਜਾਣ ਤੋਂ ਰੋਕਣ ਦੀ ਮੰਦਭਾਗੀ ਘਟਨਾ ਦਾਸਖ਼ਤ ਨੋਟਿਸ ਲਿਆ ਹੈ।

ਇਹ ਕਹਿੰਦਿਆਂ ਕਿ ਅਜਿਹੀ ਹਰਕਤ ਨਾਲ ਸਿੱਖ ਪੰਥ ਦੀ ਉੱਘੀ ਹਸਤੀ ਦੀ ਮ੍ਰਿਤਕ ਦੇਹ ਦਾ ਨਿਰਾਦਰ ਕੀਤਾ ਗਿਆ ਹੈ, ਅਕਾਲੀ ਦਲ ਪ੍ਰਧਾਨ ਨੇ ਮੁੱਖ ਮੰਤਰੀਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਸੂਬੇ ਅੰਦਰ ਅਜਿਹੀਆਂ ਮੰਦਭਾਗੀਆਂਘਟਨਾਵਾਂ ਵਾਪਰਨ ਦੀ ਆਗਿਆ ਨਾ ਦਿੱਤੀ ਜਾਵੇ।  ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੂਰੀ ਮਨੁੱਖਤਾ ਦੇ ਖ਼ਿਲਾਫ ਹਨ ਅਤੇ ਜਲਦੀ ਹੀ ਕਾਬੂ ਤੋਂ ਬਾਹਰਹੋ ਸਕਦੀਆਂ ਹਨ, ਜਿਸ ਦੇ ਸਮਾਜ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਉਹਨਾਂ ਕਿਹਾ ਕਿ ਜਿਹਨਾਂ ਵਿਅਕਤੀਆਂ ਨੇ ਵੇਰਕਾ ਦੇ ਸ਼ਮਸ਼ਾਨਘਾਟ ਨੂੰ ਤਾਲਾਲਾਇਆ ਸੀ, ਉਹਨਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ  ਸਰਕਾਰ ਵੱਲੋਂ ਇੱਕ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤਾ ਜਾਵੇ ਕਿ ਕਿਸੇ ਵੀਕੋਵਿਡ-19 ਪੀੜਤ ਨਾਲ ਕੋਈ ਵਿਤਕਾ ਨਹੀਂ ਕੀਤਾ ਜਾਵੇਗਾ ਅਤੇ ਇਸ ਤਰੀਕੇ ਨਾਲ ਉਸ ਦਾ ਅੰਤਿਮ ਸਸਕਾਰ ਕਰਨ ਤੋਂ ਰੋਕਿਆ ਨਹੀਂ ਜਾਵੇਗਾ।