HIMACHAL PRADESH
ਸੁੱਖੂ ਸਰਕਾਰ ਦਾ ਔਰਤਾਂ ਲਈ ਵੱਡਾ ਤੋਹਫ਼ਾ, ਔਰਤਾਂ ਨੂੰ ਹਰ ਮਹੀਨੇ ਮਿਲਣਗੇ 1500 ਰੁਪਏ
5 ਮਾਰਚ 2024: ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਸੂਬੇ ਦੀਆਂ 18 ਤੋਂ 80 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਦੇਣ ਦਾ ਵਡਾ ਐਲਾਨ ਕੀਤਾ ਹੈ| ਇੰਦਰਾ ਗਾਂਧੀ ਪਿਆਰੀ ਬਹਿਨਾ ਸੁੱਖ ਸਨਮਾਨ ਨਿਧੀ ਯੋਜਨਾ ਦੀ ਸ਼ੁਰੂਆਤ ਹੋਈ ਹੈ। ਸੂਬੇ ਦੀਆਂ ਲਗਭਗ 8 ਲੱਖ ਮਹਿਲਾਵਾਂ ਨੂੰ ਇਸ ਯੋਜਨਾ ਦਾ ਫਾਇਦਾ ਮਿਲੇਗਾ।
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਦੱਸਿਆ ਕਿ ਇਹ ਪਹਿਲ ਇੰਦਰਾ ਗਾਂਧੀ ਪਿਆਰੀ ਬਹਿਨਾ ਸੁੱਖ ਸਨਮਾਨ ਨਿਧੀ ਯੋਜਨਾ ‘ਤੇ ਸਾਲਾਨਾ 800 ਕਰੋੜ ਰੁਪਏ ਖਰਚ ਹੋਣਗੇ। ਇਸ ਦੇ ਦਾਇਰੇ ਵਿਚ 5 ਲੱਖ ਤੋਂ ਵੱਧ ਔਰਤਾਂ ਆਉਣਗੀਆਂ। ਉਨ੍ਹਾਂ ਨੇ ਕਿਹਾ ਕਿ 10 ਵਿਚੋਂ 5 ਚੁਣਾਵੀ ਵਾਅਦੇ ਪੂਰੇ ਹੋ ਗਏ ਹਨ ਤੇ ਦੁਹਰਾਇਆ ਕਿ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰ ਦਿੱਤੀ ਗਈ ਹੈ ਜਿਸ ਨਾਲ ਸੂਬੇ ਦੇ 1.36 ਲੱਖ ਮੁਲਾਜ਼ਮਾਂ ਨੂੰ ਫਾਇਦਾ ਹੋਇਆ ਹੈ।
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 2021 ਤੋਂ ਪਹਿਲਾਂ ਕਾਂਗਰਸ ਵੱਲੋਂ ਦਿੱਤੀਆਂ ਗਈਆਂ 10 ਗਾਰੰਟੀਆਂ ਵਿਚੋਂ ਇਕ ਸੀ। CM ਸੁਖਵਿੰਦਰ ਸੱਖੂ ਨੇ ਟਵਿੱਟਰ ‘ਕਰ ਦੱਸਿਆ ਹੈ ਕਿ ਹਿਮਾਚਲ ਪ੍ਰੇਦਸ਼ ਦੀ ਮੇਰੀਆਂ ਮਾਣਯੋਗ ਮਾਤਾਵਾਂ, ਭੈਣਾਂ ਦਾ ਸੂਬੇ ਨੂੰ ਅੱਗੇ ਵਧਾਉਣ ਵਿਚ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ। ਮੈਂ ਤੁਹਾਡੇ ਸਾਰਿਆਂ ਦੇ ਸਨਮੁੱਖ ਹੁੰਦਿਆਂ ਇਕ ਐਲਾਨ ਕਰਦਾ ਹਾਂ। ਇੰਦਰਾ ਗਾਂਧੀ ਪਿਆਰੀ ਬਹਿਨਾ ਸੁੱਖ ਸਨਮਾਨ ਨਿਧੀ ਯੋਜਨਾ ਤਹਿਤ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ ਹਰੇਕ ਮਹੀਨੇ 1500 ਰੁਪਏ ਦਿੱਤੇ ਜਾਣਗੇ। ਤੁਹਾਡੇ ਸਨਮਾਨ ਤੇ ਤੁਹਾਡੇ ਹੱਕਾਂ ਪ੍ਰਤੀ ਸਾਡੀ ਸਰਕਾਰ ਪੂਰੀ ਤਰ੍ਹਾਂ ਤੋਂ ਵਚਨਬੱਧ ਹੈ।