Connect with us

Punjab

ਹਾਈਕੋਰਟ ਦੇ ਆਦੇਸ਼ ਤੋਂ ਬਾਅਦ ਸੁਮੇਧ ਸੈਣੀ ਨੂੰ ਅੱਧੀ ਰਾਤ ਕੀਤਾ ਗਿਆ ਰਿਹਾਅ

Published

on

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਦੇਰ ਰਾਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਤੁਰੰਤ ਰਿਹਾਅ ਕਰਨ ਦੇ ਆਦੇਸ਼ ਦਿੱਤੇ ਅਤੇ ਹਾਈਕੋਰਟ ਦੇ ਆਦੇਸ਼ ਪੁੱਜਣ ਤੋਂ ਬਾਅਦ ਮੁਹਾਲੀ ਅਦਾਲਤ ਵਲੋਂ ਸੈਣੀ ਨੂੰ ਦੇਰ ਰਾਤ 2:02 ਵਜੇ ਰਿਹਾਅ ਕੀਤਾ ਗਿਆ।

ਦੱਸ ਦੇਈਏ ਕਿ ਸੁਮੇਧ ਸੈਣੀ ਨੂੰ ਬੁੱਧਵਾਰ ਦੇਰ ਰਾਤ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਦੇ ਵਕੀਲਾਂ ਨੇ ਵੀਰਵਾਰ ਸਵੇਰੇ ਹਾਈ ਕੋਰਟ ਵਿੱਚ ਇਸਦੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਅਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਇਸ ਤੋਂ ਬਾਅਦ ਹਾਈ ਕੋਰਟ ਨੇ ਸਵੇਰੇ ਸੁਣਵਾਈ ਕੀਤੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਦਾ ਜਵਾਬ ਮੰਗਿਆ। ਇਸ ਤੋਂ ਬਾਅਦ ਅੱਜ ਫਿਰ ਤਿੰਨ ਵਜੇ ਸੁਣਵਾਈ ਦਾ ਸਮਾਂ ਤੈਅ ਕੀਤਾ ਗਿਆ।