Connect with us

Punjab

ਗਰਮੀ ਦਾ ALERT ਹੋਇਆ ਜਾਰੀ, ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

Published

on

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਪੂਰਾ ਉੱਤਰੀ ਭਾਰਤ ਇਸ ਵੇਲੇ ਭਿਆਨਕ ਗਰਮੀ ਦੀ ਚਪੇਟ ਵਿੱਚ ਹੈ। ਦਿਨੋਂ-ਦਿਨ ਤਾਪਮਾਨ ਵਿੱਚ ਹੋ ਰਹੇ ਵਾਧੇ ਨੇ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਕਰ ਦਿੱਤੀ ਹੈ। ਸਵੇਰੇ ਤੋਂ ਹੀ ਤਿੱਖੀ ਧੁੱਪ ਅਤੇ ਦੁਪਹਿਰ ਵੇਲੇ ਲੂ ਦੇ ਝੋਕੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਮਜਬੂਰ ਕਰ ਰਹੇ ਹਨ। ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਹੀਟਵੇਵ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਵਿੱਚ ਇਸ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਸ਼ਹਿਰ ਦਾ ਪਾਰਾ 40 ਡਿਗਰੀ ਸੈਲਸੀਅਸ ਤੋਂ ਪਾਰ ਚਲਾ ਗਿਆ ਹੈ। ਪੰਜਾਬ ਦੇ ਕਈ ਸ਼ਹਿਰਾਂ ਜਿਵੇਂ ਬਠਿੰਡਾ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਵਿੱਚ ਵੀ ਲੋਕ ਗਰਮੀ ਕਾਰਨ ਬਹੁਤ ਪਰੇਸ਼ਾਨ ਹਨ।

ਵਧਦੀ ਗਰਮੀ ਅਤੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਚੰਡੀਗੜ੍ਹ ਦੇ ਕਈ ਸਕੂਲਾਂ ਵੱਲੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸਕੂਲਾਂ ਵਿੱਚ ਛੁੱਟੀਆਂ ਜਲਦੀ ਕਰਨ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਬੱਚਿਆਂ ਨੂੰ ਹੀਟਵੇਵ ਤੋਂ ਬਚਾਇਆ ਜਾ ਸਕੇ। ਕਈ ਰਾਜਾਂ ਵਿੱਚ ਪਹਿਲਾਂ ਹੀ ਸਕੂਲਾਂ ਦੇ ਸਮੇਂ ਬਦਲੇ ਜਾ ਚੁੱਕੇ ਹਨ ਅਤੇ ਕੁਝ ਥਾਵਾਂ ‘ਤੇ ਆਨਲਾਈਨ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ।

ਚੰਡੀਗੜ੍ਹ ਅਤੇ ਪੰਜਾਬ ਵਿੱਚ ਮਾਪਿਆਂ ਦੀ ਚਿੰਤਾ ਵੀ ਵਧ ਗਈ ਹੈ। ਛੋਟੇ ਬੱਚਿਆਂ ਨੂੰ ਸਕੂਲ ਆਉਣ-ਜਾਣ ਦੌਰਾਨ ਤਿੱਖੀ ਧੁੱਪ ਅਤੇ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਗਰਮੀ ਵਿੱਚ ਡੀਹਾਈਡਰੇਸ਼ਨ, ਹੀਟ ਸਟ੍ਰੋਕ ਅਤੇ ਚੱਕਰ ਆਉਣ ਵਰਗੀਆਂ ਸਮੱਸਿਆਵਾਂ ਤੇਜ਼ੀ ਨਾਲ ਵਧ ਰਹੀਆਂ ਹਨ।

ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਖਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਬੀਮਾਰ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਮਾਹਿਰਾਂ ਅਨੁਸਾਰ ਜੇ ਬਹੁਤ ਜ਼ਰੂਰੀ ਨਾ ਹੋਵੇ ਤਾਂ ਸਿੱਧੀ ਧੁੱਪ ਤੋਂ ਬਚਿਆ ਜਾਵੇ ਅਤੇ ਵਧ ਤੋਂ ਵਧ ਪਾਣੀ ਪੀਤਾ ਜਾਵੇ।