Punjab
ਸੁਨੀਲ ਜਾਖੜ
ਚੰਡੀਗੜ੍ਹ: ਸੁਨੀਲ ਜਾਖੜ ਦੇ ਕੇਂਦਰ ਵੱਲੋਂ ਬੀ.ਬੀ.ਐਮ.ਬੀ ਨਿਯਮਾਂ ‘ਚ ਵੱਡਾ ਬਦਲਾਅ ਕਰਨ ਨੂੰ ਲੈ ਕੇ ਇਕ ਅਹਿਮ ਬਿਆਨ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਲਏ ਫ਼ੈਸਲੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਕੇਂਦਰ ਨੇ ਨਿਯਮਾਂ ਵਿੱਚ ਸੋਧ ਕਰਕੇ ਪੰਜਾਬ ਦੀ ਦਾਅਵੇਦਾਰੀ ਖ਼ਤਮ ਕਰ ਦਿੱਤੀ ਹੈ, ਜਿਸ ਕਾਰਨ ਵਿਰੋਧੀਆਂ ਨੇ ਨਿਯਮਾਂ ਵਿੱਚ ਸੋਧ ਕਰਨ ’ਤੇ ਇਤਰਾਜ਼ ਉਠਾਇਆ ਹੈ। ਇਸ ਮਾਮਲੇ ‘ਤੇ ਕਾਂਗਰਸ ਅਤੇ ‘ਆਪ’ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹੱਕ ਖੋਹੇ ਜਾ ਰਹੇ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਚੰਡੀਗੜ੍ਹ ਅਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਤਰੇਈ ਮਾਂ ਵਾਲਾ ਵਤੀਰਾ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਦੂਜੇ ਪਾਸੇ ਸੁਖਪਾਲ ਖਹਿਰਾ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਤੋਂ ਪੰਜਾਬ ਨੂੰ ਹਟਾ ਕੇ ਭਾਜਪਾ ਨੇ ਨਾ ਸਿਰਫ ਪੰਜਾਬ ਪ੍ਰਤੀ ਆਪਣੀ ਨਫਰਤ ਅਤੇ ਅਵਿਸ਼ਵਾਸ ਦਾ ਪਰਦਾਫਾਸ਼ ਕੀਤਾ ਹੈ, ਸਗੋਂ ਸੂਬੇ ਦੇ ਸੰਘੀ ਢਾਂਚੇ ਦਾ ਪੱਖਪਾਤ ਵੀ ਪ੍ਰਗਟ ਕੀਤਾ ਹੈ। ਸਾਨੂੰ ਸਾਰਿਆਂ ਨੂੰ ਅਜਿਹੇ ਤਾਨਾਸ਼ਾਹੀ ਫੈਸਲਿਆਂ ਵਿਰੁੱਧ ਇਕਜੁੱਟ ਹੋਣਾ ਚਾਹੀਦਾ ਹੈ।